News

Guru Nanak Dev Ji ਦੇ ਪ੍ਰਕਾਸ਼ ਗੁਰਪੁਰਬ ਤੇ ਅਦਾਕਾਰ ਰਿਤਿਕ ਰੌਸ਼ਨ ਦਾ ਸੁਨੇਹਾ

ਗੁਰੂ ਨਾਨਕ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਜੋ ਇਸ ਵਾਰੀ ਪੂਰੇ ਸੰਸਾਰ ਵਿਚ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਜਿਸਦੇ ਮੁੱਖ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਹੋਣਗੇ। ਇਸਤੋਂ ਇਲਾਵਾ ਦੇਸ਼ ਵਿਦੇਸ਼ ਵਿਚ ਵੀ ਸੰਗਤ ਵੱਖ ਵੱਖ ਗੁਰਦਵਾਰਾ ਸਾਹਿਬਾਨ ਵਿਚ ਇਹ ਸਮਾਗਮ ਗੁਰਪੁਰਬ ਮਨਾਵੇਗੀ। ਇਸ ਮੌਕੇ ਮੁੰਬਈ ਤੋਂ ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਨੇ ਵੀ ਸਮੂਹ ਸੰਗਤ ਨੂੰ ਮੁੰਬਈ ਦੇ ਖਾਲਸਾ ਕਾਲਜ ਹੋਣ ਵਾਲੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਵਿਚ ਹਾਜਰੀ ਭਰਨ ਦੀ ਬੇਨਤੀ ਕੀਤੀ। ਅਦਾਕਾਰ ਰਿਤਿਕ ਰੌਸ਼ਨ ਇਸਤੋਂ ਪਹਿਲਾਂ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਮੌਕੇ ਮੁੰਬਈ ਦੇ ਵੱਖ ਵੱਖ ਸਮਾਗਮਾਂ ਵਿਚ ਹਾਜਰੀ ਭਰਦਾ ਹੈ। ਇਸਤੋਂ ਪਹਿਲਾਂ ਵੀ ਉਸ ਵਲੋਂ ਸੰਗਤ ਨੂੰ ਇਹਨਾਂ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਬੇਨਤੀ ਕੀਤੀ ਜਾਂਦੀ ਹੈ। ਗੁਰੂ ਨਾਨਕ ਦੇਵ ਜੀ ਪੰਜਾਬੀ, ਸੰਸਕ੍ਰਿਤ ਅਤੇ ਪਾਰਸੀ ਭਾਸ਼ਾ ਵਿੱਚ ਮਾਹਰ ਸਨ। ਉਹਨਾਂ ਨੇ ਜਨੇਊ, ਜਾਤ-ਪਾਤ, ਪਾਖੰਡ ਅਤੇ ਮੂਰਤੀ-ਪੂਜਾ ਵਰਗੀਆਂ ਫੋਕੀਆਂ ਰਸਮਾਂ ਦਾ ਜ਼ੋਰਦਾਰ ਖੰਡਨ ਕੀਤਾ। ਗੁਰੂ ਨਾਨਕ ਸਾਹਿਬ ਨੇ ਮਾਨਵਤਾ ਨੂੰ ਕਰਮਕਾਂਡ ਅਤੇ ਪਾਖੰਡ ‘ਚੋਂ ਕੱਢਣ ਅਤੇ ਇੱਕੋ-ਇੱਕ ਪ੍ਰਮਾਤਮਾ ਨਾਲ ਜੋੜਨ ਲਈ ਸੰਸਾਰਭਰ ਵਿੱਚ ਪੰਜ ਯਾਤਰਾਵਾਂ (ਉਦਾਸੀਆਂ) ਕੀਤੀਆਂ। ਜਿਸ ਬਾਰੇ ਭਾਈ ਗੁਰਦਾਸ ਜੀ ਦਾ ਕਥਨ ਹੈ: ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ। ਚੜ੍ਹਿਆ ਸੋਧਣਿ ਧਰਤਿ ਲੁਕਾਈ॥ (ਵਾਰ 1;24)। ਆਪਣੀਆਂ ਉਦਾਸੀਆਂ ਦੌਰਾਨ ਗੁਰੂ ਨਾਨਕ ਸਾਹਿਬ ਜੀ ਮੱਕੇ ਅਤੇ ਬਗਦਾਦ ਵੀ ਗਏ। ਗੁਰੂ ਜੀ ਨੇ ਹਿੰਦੂ, ਜੈਨੀ,ਬੋਧੀ,ਪਾਰਸੀ ਅਤੇ ਮੁਸਲਮ ਧਰਮ ਦੇ ਲੋਕਾਂ ਨਾਲ ਵਿਚਾਰਾਂ ਕੀਤੀਆਂ, ਗੁਰੂ ਜੀ ਨੇ ਮੰਦਰਾਂ,ਮਸਜਿਦਾਂ ਵਿੱਚ ਜਾ ਕੇ ਵੀ ਇਲਾਹੀ ਉਪਦੇਸ਼ ਦਿੱਤਾ। ਗੁਰੂ ਜੀ ਜਿੱਥੇ ਵੀ ਗਏ ਉਹਨਾਂ ਨੇ ਫੋਕੀਆਂ ਰਸਮਾਂ ਜਿਵੇਂ ਜਾਤ-ਪਾਤ, ਤੀਰਥ ਇਸ਼ਨਾਨ, ਫੋਕੀਆਂ ਧਾਰਮਿਕ ਰਸਮਾਂ ਦਾ ਖੰਡਨ ਕੀਤਾ, ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨਾਲ ਹੀ ਔਰਤ ਦੀ ਸਮਾਜਿਕ ਦਸ਼ਾ ਸੁਧਾਰਨ ਹਿੱਤ ਔਰਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਔਰਤਾਂ ਦੇ ਹੱਕ ਵਿੱਚ ਗੁਰੂ ਜੀ ਨੇ ਕਿਹਾ: ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ {ਪੰਨਾ 473}

Related Articles

Back to top button