Sikh News

Gurudwara Kartarpur Sahib | Head Granthi Bhai Gobind Singh ਨਾਲ ਖਾਸ ਮੁਲਾਕਾਤ

ਕਰਤਾਰਪੁਰ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਦਾ ਸ਼ਹਿਰ ਹੈ। ਇਸ ਨਗਰ ਦੇ ਬਾਸ਼ਿੰਦੇ ਪੰਜਾਬੀ, ਉਰਦੂ, ਅੰਗਰੇਜ਼ੀ ਬੋਲਦੇ ਹਨ। ਇਸ ਨਗਰ ਦੇ ਜ਼ਿਆਦਾਕਰ ਵਾਸੀ ਮੁਸਲਮਾਨ ਹਨ। 1947 ਵੀ ਵੰਡ ਤੋਂ ਬਾਅਦ ਹਿੰਦੂ ਅਤੇ ਸਿੱਖ ਭਾਰਤ ਵਿੱਚ ਚਲੇ ਗਏ ਅਤੇ ਬਹੁਤ ਸਾਰੇ ਮੁਸਲਮਾਨ ਜਿਹੜੇ ਭਾਰਤ ਤੋਂ ਆਏ, ਇਸ ਇਲਾਕੇ ਵਿੱਚ ਵਸ ਗਏ। ਇਸ ਨਗਰ ਦੀ ਸਮੁੰਦਰੀ ਤਲ ਤੋਂ ਉੱਚਾਈ 155ਮੀਟਰ (511ਫੁੱਟ) ਹੈ।
ਇਸ ਨਗਰ ਨੂੰ ਗੁਰੂ ਨਾਨਕ ਦੇਵ ਜੀ ਨੇ 1522 ਵਿੱਚ ਵਸਾਇਆ। ਇੱਥੇ ਉਦਾਸੀ ਦੌਰਾਨ ਹੀ ਜਦ ਗੁਰੂ ਨਾਨਕ ਦੇਵ ਜੀ ਲਹੌਰ ਪਰਤਦੇ ਹੋਏ ਰਾਵੀ ਦੇ ਕਿਨਾਰੇ ਪੱਖੋ ਕੇ ਰੰਧਾਵੇ ਪਿੰਡ ਪਹੁੰਚੇ ਤਾਂ ਪਿੰਡ ਦਾ ਚੌਧਰੀ ਅਜਿੱਤ ਰੰਧਾਵਾ ਉਹਨਾਂ ਨੂੰ ਮਿਲਣ ਆਇਆ। ਉਹਨਾਂ ਨੇ ਗੁਰੂ ਜੀ ਨੂੰ ਰਾਵੀ ਦੇ ਪਾਰ ਸੱਜੇ ਪਾਸੇ ਦਰਸ਼ਨ ਦੇਣ ਲਈ ਕਿਹਾImage result for ਕਰਤਾਰਪੁਰ ਸਾਹਿਬ ਤੇ ਉਸ ਪਾਸੇ ਗੁਰੂ ਜੀ ਅਤੇ ਸਿੱਖਾਂ ਵਾਸਤੇ ਧਰਮਸ਼ਾਲਾ ਅਤੇ ਹੋਰ ਰਹਾਇਸ਼ ਦੀ ਪ੍ਰਬੰਧ ਵੀ ਕਰ ਦਿਤਾ। ਗੁਰੂ ਜੀ ਆਪਣੇ ਮਾਤਾ ਪਿਤਾ ਨੂੰ ਤਲਵੰਡੀ ਤੋਂ ਅਤੇ ਆਪਣੀ ਪਤਨੀ ਸੁਲੱਖਣੀ ਅਤੇ ਦੋਵੇਂ ਪੁੱਤਰਾਂ ਨੂੰ ਸੁਲਤਾਨਪੁਰ ਲੋਧੀ ਤੋਂ ਇੱਥੇ ਲੈ ਆਏ। ਇਸ ਤਰ੍ਹਾਂ ਇਸ ਨਗਰ ਦੀ ਨੀਂਹ ਰੱਖੀ। ਜਿਸ ਦਾ ਬਾਅਦ ਵਿੱਚ ਨਾਮ ਕਰਤਾਰਪੁਰ ਪੈ ਗਿਆ। ਇਸ ਸਥਾਨ ਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਹੈ। ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਉਹ ਮੁਕੱਦਸ ਅਸਥਾਨ ਹੈ, ਜਿੱਥੇ ਜਾਤ-ਪਾਤ ਅਤੇ ਊਚ-ਨੀਚ ਦੇ ਹਨੇਰੇ ਵਿੱਚ ਡੁੱਬੇ ਇਸ ਸੰਸਾਰ ਨੂੰ ਚਾਨਣ ਦੀ ਰਾਹ ਵਿਖਾ ਕੇ ਸਤਿਨਾਮ ਦੀ ਪ੍ਰਚਾਰ ਫੇਰੀ ਕਰਦੇ ਹੋਏ ਗੁਰੂ ਨਾਨਕ ਸਾਹਿਬ 70 ਸਾਲ 4 ਮਹੀਨੇ ਦੀ ਆਯੂ ਭੋਗ ਕੇ ਪਰਮਾਤਮਾ ਵੱਲੋਂ ਸੌਂਪੀ ਜ਼ਿੰਮੇਵਾਰੀ ਨਿਭਾਉਂਦਿਆਂ 22 ਸਤੰਬਰ 1539 ਨੂੰ ਜੋਤੀ ਜੋਤਿ ਸਮਾ ਗਏ ਸਨ।

Related Articles

Back to top button