Sikh News

Hemkunt Sahib ਦੇ ਰਾਹ ਵਿਚ ਪੈਂਦੇ ਗੋਬਿੰਦ ਧਾਮ ਨੂੰ ਢਾਹੁਣ ਦੀ ਖਬਰ ਆਈ,ਮੌਕੇ ਤੇ ਪਹੁੰਚੇ ਸਿੰਘ | Surkhab TV

ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿੱਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ ‘ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਬਤ ਹੈ। ਇਸ ਅਸਥਾਨ ਦਾ ਜ਼ਿਕਰ ਗੁਰੂ ਗੋਬਿੰਦ ਸਿੰਘ ਦੁਆਰਾ ਲਿਖੇ ਗਏ ਦਸਮ ਗ੍ਰੰਥ ਵਿੱਚ ਆਉਂਦਾ ਹੈ; ਇਸ ਕਰਕੇ ਇਹ ਉਹਨਾਂ ਲੋਕਾਂ ਲਈ ਖ਼ਾਸ ਮਹੱਤਵ ਰੱਖਦਾ ਹੈ ਜੋ ਦਸਮ ਗ੍ਰੰਥ ਵਿੱਚ ਵਿਸ਼ਵਾਸ ਰੱਖਦੇ ਹਨ।

Related Articles

Back to top button