Sikh News

In the case of 328 Sri Guru Granth Sahib ji’s forms, new fronts have now been announced | Surkhab TV

328 ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਮੰਤਵ ਨਾਲ ਅੱਜ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਅਕਾਲ ਤਖ਼ਤ ’ਤੇ ਅਰਦਾਸ ਕੀਤੀ। ਸਿੱਖ ਆਗੂਆਂ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ।ਅੱਜ ਇਥੇ ਅਕਾਲ ਤਖ਼ਤ ਵਿਖੇ ਦਲ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਹਰਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਪਾਵਨ ਸਰੂਪ ਮਾਮਲਿਆਂ ਵਿਚ ਅਰਦਾਸ ਕੀਤੀ ਗਈ। ਸਿੱਖ ਆਗੂਆਂ ਨੇ ਗੁਰੂ ਚਰਨਾਂ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਵਾਸਤੇ ਅਰਦਾਸ ਕੀਤੀ।Dhan Shri Guru Granth Sahib Ji - Posts | Facebook ਇਸ ਸਬੰਧ ਵਿਚ ਮੀਡੀਆ ਨਾਲ ਗੱਲ ਕਰਦਿਆਂ ਜਸਕਰਨ ਸਿੰਘ ਨੇ ਦੱਸਿਆ ਕਿ ਪੰਥਕ ਜਥੇਬੰਦੀਆਂ ਵਲੋਂ 17 ਸਤੰਬਰ ਨੂੰ ਇਸੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਤੇ ਅਰਦਾਸ ਕੀਤੀ ਸੀ ਅਤੇ 22 ਸਤੰਬਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਨੇੜੇ ਇਸੇ ਮੰਗ ਨੂੰ ਲੈ ਕੇ ਧਰਨਾ ਚਲ ਰਿਹਾ ਹੈ। ਉਨ੍ਹਾਂ ਆਖਿਆ ਕਿ ਮਹੀਨਾ ਹੋਣ ਨੂੰ ਆਇਆ ਹੈ ਪਰ ਸ੍ਰੀ ਲੌਂਗੋਵਾਲ ਸਮੇਤ ਕਿਸੇ ਵੀ ਅਕਾਲੀ ਆਗੂ ਨੇ ਪਾਵਨ ਸਰੂਪ ਕਿਥੇ ਹਨ, ਬਾਰੇ ਕੋਈ ਖੁਲਾਸਾ ਨਹੀਂ ਕੀਤਾ, ਨਾ ਹੀ ਕੋਈ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ।

Related Articles

Back to top button