Sikh News

Inauguration of Hola Mahalla at Sri Anandpur Sahib with Khalsa Jaho-Jalal

 ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੌਮੀ ਤਿਉਹਾਰ ਹੋਲਾ ਮਹੱਲਾ  ਦਾ ਰਸਮੀ ਤਰੀਕੇ ਨਾਲ ਨਗਾਰਿਆਂ ਦੀ ਚੋਟ ਤੇ ਸ੍ਰੀ  ਆਨੰਦਪੁਰ ਸਾਹਿਬ   ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਆਗਾਜ਼ ਹੋਇਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਧ ਅਤੇ ਬਾਕੀ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ ਤੇ ਚੋਟ ਲਗਾ ਕੇ ਹੋਲਾ ਮਹੱਲਾ ਦਾ ਆਗਾਜ਼ ਕੀਤਾ।Hola Mahalla ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਪਹਿਲਾ ਦਿਨ ਹੈ ਅਤੇ ਪਹਿਲੇ ਪੜਾਅ ਦੇ ਦੌਰਾਨ ਹੋਲੇ ਮਹੱਲੇ ਦੇ ਸਮਾਗਮ ਕੀਰਤਪੁਰ ਸਾਹਿਬ ਵਿਖੇ ਹੁੰਦੇ ਹਨ ਉੱਥੇ ਦੂਜੇ ਪੜਾਅ ਦੇ ਸਮਾਗਮ ਸ੍ਰੀ ਅਨੰਦਪੁਰ  ਵਿਖੇ ਹੁੰਦੇ ਹਨ ਜਿੱਥੇ ਸੰਗਤਾਂ ਲੱਖਾਂ ਦੀ ਤਾਦਾਦ ਵਿੱਚ ਗੁਰੂਘਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।Hola Mahalla
ਉਣੱਤੀ ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ  ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਮਹੱਲੇ ਨੂੰ ਦੇਖਣ ਦੇ ਲਈ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚਦੀਆਂ ਹਨ ਉਧਰ ਹੋਲੇ ਮਹੱਲੇ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਕਿਹਾ ਕਿ ਸੰਗਤ ਹੁੰਮ ਹੁਮਾ ਕੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਹੋਲਾ ਮਹੱਲਾ ਮਨਾਉਣ ਲਈ ਪਹੁੰਚਣ ।Hola Mahalla

Related Articles

Back to top button