Jathedar Harpreet Singh ਦਾ ਸਿੱਖ ਸੰਗਤ ਨੂੰ ਵਿਸ਼ੇਸ਼ ਸੁਨੇਹਾ | Surkhab TV

ਅੱਜ ਧੰਂ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ਦੀ ਸੰਗਤ ਵੱਲੋਂ ਮਨਾਇਆ ਜਾ ਰਿਹਾ ਹੈ, ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਵੀ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਤੇ ਵੱਡੀ ਗਿਣਤੀ ਵਿੱਚ ਸੰਗਤ ਸ਼੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਪੁੱਜੀ, ਧੰਨ ਗੁਰੂ ਰਾਮਦਾਸ ਜੀ ਦੀ ਸਿੱਖ ਪੰਥ ਨੂੰ ਵੱਡੀ ਦੇਣ ਹੈ ਓਹਨਾਂ ਦੀਆਂ ਬਖਸ਼ਿਸ਼ਾਂ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ.. ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਗੁਰੂ ਸਾਹਿਬ ਵਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆ ਲਈ ਖਿੱਚ ਦਾ ਕੇਂਦਰ ਹੈ ਕਿਉਂਕਿ ਇਥੇ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਹਨ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਣਾ ਕੀਤੀ..
ਜਥੇਦਾਰ ਸ਼੍ਰੀ ਅਕਾਲ ਤਖਥ ਸਾਹਿਬ ਗਿਆਨੀ ਹਰਪ੍ਰੀਤ ਸਿੰਗ ਨੇ ਸੰਘਤ ਨੂੰ ਗੁਰੂ ਸਹਾਿਬ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚਲਣ ਲਈ ਕਿਹਾ ..