Latest

Kangana Ranaut ਨੇ ਕੀਤਾ ਟਵੀਟ | ਕਹਿ ਦਿੱਤੀ ਅਜਿਹੀ ਗੱਲ ਕਿ ਬੱਸ ਹੱਦਾਂ ਟੱਪ ਗਈ | Surkhab TV

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬੇਤੁਕੇ ਬਿਆਨਾਂ ਕਾਰਨ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸੁਰਖੀਆਂ ‘ਚ ਹੈ। ਅਜਿਹੇ ‘ਚ ਹੁਣ ਕੰਗਨਾ ਰਣੌਤ ਨੇ ਖੇਤੀ ਬਿੱਲਾਂ ਖ਼ਿਲਾਫ਼ ਵਿਰੋਧ ਕਰਨ ਵਾਲਿਆਂ ਨੂੰ ‘ਅੱਤਵਾਦੀ’ ਕਰਾਰ ਦਿੱਤਾ ਹੈ। ਮੋਦੀ ਸਰਕਾਰ ਦੇ ਹੱਕ ‘ਚ ਭੁਗਤਦਿਆਂ ਬਾਲੀਵੁੱਡ ਅਦਾਕਾਰਾ ਕੰਗਨਾ ਦੇਸ਼ ਭਰ ਦੇ ਕਿਸਾਨਾਂ ਦੇ ਖ਼ਿਲਾਫ਼ ਬੋਲਣ ਲੱਗਿਆਂ ਆਪਣੀ ਮਰਿਆਦਾ ਭੁੱਲ ਬੈਠੀ। ਖੇਤੀ ਬਿੱਲ ਪਾਸ ਕਰਵਾਉਣ ਵੇਲੇ ਵਿਰੋਧੀ ਧਿਰਾਂ ਚ ਘਿਰੀ ਭਾਜਪਾ ਨੇ ਭਾਵੇਂ ਇਹ ਬਿੱਲ ਧੱਕੇ ਨਾਲ ਪਾਸ ਕਰਵਾ ਲਏ ਪਰ ਵਿਰੋਧੀ ਧਿਰਾਂ ਨੇ ਬਿੱਲਾਂ ਦੀਆਂ ਕਾਪੀਆਂ ਤੱਕ ਪਾੜਕੇ ਆਪਣਾ ਵਿਰੋਧ ਜਤਾਇਆ। ਇਸਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਖੁਦ ਮੈਦਾਨ ਵਿਚ ਆਏ ਤੇ ਉਹਨਾਂ ਨੇ ਟਵੀਟ ਕੀਤਾ -ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰ ਫਿਰ ਕਹਿੰਦਾ ਹਾਂ:ਐੱਮਐੱਸਪੀ (MSP) ਦੀ ਵਿਵਸਥਾ ਜਾਰੀ ਰਹੇਗੀ।,ਸਰਕਾਰੀ ਖ਼ਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਸੁਨਿਸ਼ਚਿਤ ਕਰਾਂਗੇ।ਮੋਦੀ ਦੇ ਇਸ ਟਵੀਟ ਤੇ ਕੰਗਨਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ, Brand Kangana Ranaut: Growing in stature or diminishing with controversy?,  Marketing & Advertising News, ET BrandEquity‘ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਗ ਕਰੇ, ਨਾਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱਤਵਾਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।’ ਕੰਗਨਾ ਰਣੌਤ ਦਾ ਇਹ ਟਵੀਟ ਉਸ ਸਮੇਂ ਆਇਆ ਜਦੋਂ ਕਈ ਕਲਾਕਾਰ ਕਿਸਾਨਾਂ ਦੇ ਹੱਕ ‘ਚ ਡਟੇ ਹੋਏ ਹਨ। ਅਜਿਹੇ ‘ਚ ਬਾਲੀਵੁੱਡ ਅਦਾਕਾਰਾ ਨੇ ਸ਼ਾਇਦ ਬਿਨਾਂ ਸੋਚੇ ਸਮਝੇ ਮੋਦੀ ਸਰਕਾਰ ਲਈ ਆਪਣੀ ਹਮਾਇਤ ਜਤਾਉਣ ਲਈ ਇਹ ਬਿਆਨ ਦਾਗ ਦਿੱਤਾ। ਕੰਗਨਾ ਰਣੌਤ ਦੇ ਟਵੀਟ ‘ਚ ਵਰਤੀ ਸ਼ਬਦਾਵਲੀ ਤੋਂ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਖੇਤੀ ਦੇ ਮੁੱਦੇ ‘ਤੇ ਉਸ ਦੀ ਕਿੰਨੀ ਕੁ ਸਮਝ ਹੈ।ਦੱਸ ਦਈਏ ਕੀ ਦੇਸ਼ ਭਰ ਵਿਚ ਖੇਤੀ ਬਿੱਲਾਂ ਦਾ ਵਿਰੋਧ ਹੋ ਰਿਹਾ ਹੈ ਤੇ ਪੰਜਾਬ ਹਰਿਆਣਾ ਦੇ ਕਿਸਾਨ ਇਹਨਾਂ ਬਿੱਲਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਸੜਕਾਂ ਤੇ ਹਨ। ਸਰਕਾਰ ਵਲੋਂ ਪਾਸ ਕਰਵਾਏ ਬਿੱਲ ਤੇ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਤਾਂ ਸੇਕ ਰਹੀਆਂ ਹਨ ਪਰ ਖੁੱਲੇ ਰੂਪ ਚ ਕਿਸਾਨਾਂ ਦੇ ਹੱਕ ਵਿਚ ਕੋਈ ਵੀ ਪਾਰਟੀ ਨਹੀਂ ਖੜੀ ਤੇ ਸਭ ਪਾਰਟੀਆਂ ਇੱਕ ਦੂਜੇ ਤੇ ਇਲਜ਼ਾਮਬਾਜ਼ੀ ਕਰਨ ਵਿਚ ਮਸ਼ਰੂਫ ਹਨ। ਅਜਿਹੇ ਵਿਚ ਕਿਸਾਨਾਂ ਦਾ ਇਹ ਵਿਰੋਧ ਤੇ ਸੰਘਰਸ਼ ਕਿਹੜੇ ਪਾਸੇ ਨੂੰ ਜਾਂਦਾ ਹੈ,ਇਹ ਆਉਂਦੇ ਦਿਨਾਂ ਵਿਚ ਪਤਾ ਲਗੇਗਾ। ਪੰਜਾਬ ਦੇ ਕਿਸਾਨ ਹੁਣ ਦਿੱਲੀ ਪਹੁੰਚਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਵਿਚ ਹਨ।

Related Articles

Back to top button