Latest
Kangana Ranaut again in trouble for calling farmers terrorists, court orders police

ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ ਦੱਸਣ ਕਰਕੇ ਮੁਸੀਬਤ ਵਿੱਚ ਫਸ ਗਈ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਸ਼ਿਕਾਇਤ ‘ਤੇ ਦਿੱਲੀ ਦੀ ਜ਼ਿਲ੍ਹਾ ਅਦਾਲਤ ਨੇ ਪੁਲਿਸ ਨੂੰ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।
ਅਦਾਲਤ ਨੇ ਪੁਲਿਸ ਨੂੰ ਕਿਹਾ ਕਿ ਉਹ 24 ਅਪਰੈਲ ਤੱਕ ਦੱਸਣ ਕਿ ਇਸ ਮਾਮਲੇ ਵਿੱਚ ਕੀ–ਕੀ ਵਾਪਰਿਆ ਹੈ। ਇਹ ਆਦੇਸ਼ ਅਦਾਲਤ ਵਲੋਂ ਦਿੱਲੀ ਦੇ ਨੌਰਥ ਐਵੇਨਿਊ ਥਾਣੇ ਨੂੰ ਦਿੱਤਾ ਗਿਆ ਹੈ।
ਕੰਗਨਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕਰਦਿਆਂ ਦਿੱਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿਚ ਇਹ ਦੋਸ਼ ਲਾਇਆ ਗਿਆ ਹੈ ਕਿ ਅਪਮਾਨਜਨਕ ਟਵੀਟ ਰਾਹੀਂ ਵੱਖ–ਵੱਖ ਸਮੂਹਾਂ ਵਿਚ ਨਫਰਤ ਫੈਲਾਈ ਜਾ ਰਹੀ ਹੈ।