Punjab

Punjab ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ ਹੁਣੇ ਹੁਣੇ ਹੋ ਗਿਆ ਐਲਾਨ

ਚੰਡੀਗੜ੍ਹ— ਪੰਜਾਬ ਸਰਕਾਰ ਨੇ 11 ਨਵੰਬਰ, 2019 (ਸੋਮਵਾਰ) ਨੂੰ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 11 ਨਵੰਬਰ, 2019 ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਹੋਵੇਗੀ। ਜਾਣਕਾਰੀ ਮੁਤਾਬਕ 9 ਨਵੰਬਰ ਨੂੰ ਇਸ ਲਾਂਘੇ ਦਾ ਉਦਘਾਟਨ ਹੋਣਾ ਹੈ। 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਜ਼ਿਲ੍ਹਿਆਂ ‘ਚ 9 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 9 ਨਵੰਬਰ 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਹੋਵੇਗੀ।

Related Articles

Back to top button