Punjab ਦੇ ਨੌਜਵਾਨਾਂ ਲਈ ਖੁਸ਼ਖਬਰੀ! ਸਰਕਾਰ ਨੇ ਪਟਵਾਰੀਆਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ

ਬੇਰੀਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਚੰਗੀ ਪੜ੍ਹਾਈ ਤੋਂ ਬਾਅਦ ਵੀ ਨੌਕਰੀ ਨਾ ਮਿਲਣ ਦੇ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਦਰ ਦਰ ਦੀਆ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਪਰ ਹੁਣ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਕੈਪਟਨ ਸਰਕਾਰ ਨੇ ਪੜ੍ਹੇ ਲਿਖੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਮਾਲ ਮਹਿਕਮੇ ਪੰਜਾਬ ‘ਚ ਪਟਵਾਰੀਆਂ ਦੀਆਂ 1090 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿਤੀ ਹੈ। ਇਸ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਦਾ ਕਹਿਣਾ ਹੈ ਕਿ ਪਟਵਾਰੀ ਦੀ ਭਰਤੀ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਲਈ ਜਲਦੀ ਹੀ ਇੱਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾਅਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇੰਨੀ ਵੱਡੀ ਗਿਣਤੀ ‘ਚ ਪਟਵਾਰੀਆਂ ਦੀ ਭਰਤੀ ਨਾਲ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਵਾਅਦਾ ਨਿਭਾਉਣ ਦੇ ਨਾਲ ਮਾਲ ਮਹਿਕਮੇ ਦੇ ਕੰਮ ਨੂੰ ਵੀ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਇਸਦਾ ਸਿੱਧਾ ਲਾਭ ਹੋਵੇਗਾ।
ਇਸ ਮਾਮਲੇ ਬਾਰੇ ਹੋਰ ਗੱਲ ਕਰਦਿਆਂ ਬਹਿਲ ਨੇ ਦੱਸਿਆ ਕਿ ਪਟਵਾਰੀ ਦੀ ਭਰਤੀ ਦੇ ਨਾਲ ਹੀ ਸਰਕਾਰ ਵੱਲੋਂ ਵੱਖ-ਵੱਖ ਮਹਿਕਮਿਆਂ ‘ਚ ਜੂਨੀਅਰ ਡਰਾਫਟਸਮੈਨ ਦੀਆਂ 440 ਅਸਾਮੀਆਂ ਅਤੇਸਹਾਇਕ ਜੇਲ ਸੁਪਰਡੈਂਟ ਦੀਆਂ 35 ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪਟਵਾਰੀ ਦੀ ਭਰਤੀ ਨੂੰ ਉਡੀਕ ਰਹੇ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਹੁਣ ਦੇਖਣਾ ਇਹ ਹੈ ਕਿ ਸਰਕਾਰ ਵੱਲੋਂ ਇਸ ਭਰਤੀ ਲਈ ਇਸ਼ਤਿਹਾਰ ਕਦੋਂ ਜਾਰੀ ਕੀਤਾ ਜਾਂਦਾ ਹੈ।