Punjab

Punjab ਦੇ ਸਕੂਲਾਂ ਦੀਆਂ ਫੀਸਾਂ ਮਾਫ ਕਰਨ ਬਾਰੇ ਆਈ ਇਹ ਵੱਡੀ ਖਬਰ

ਪੂਰੀ ਦੁਨੀਆ ਵਿੱਚ ਹਾਹਾਕਾਰ ਮਚਾ ਰਹੇ ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਦੇ ਸਕੂਲ ਲਗਭਗ ਪਿਛਲੇ 5 ਮਹੀਨਿਆਂ ਤੋਂ ਬੰਦ ਹਨ ਅਤੇ ਸਕੂਲਾਂ ਵਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਾਈ ਜਾ ਰਹੀ ਹੈ। ਸਕੂਲ ਆਨਲਾਈਨ ਪੜ੍ਹਾਈ ਦੇ ਨਾਮ ਤੇ ਬੱਚਿਆਂ ਦੇ ਮਾਪਿਆਂ ਤੋਂ ਮੋਟੀਆਂ ਫੀਸਾਂ ਵੀ ਵਸੂਲ ਰਹੇ ਹਨ ਅਤੇ ਮਾਪਿਆਂ ਵੱਲੋਂ ਇਸਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਵੀ ਮਾਨਜੋਗ ਅਦਾਲਤ ਨੂੰ ਬੇਨਤੀ ਕੀਤੀ ਗਈ ਸੀ ਕਿ ਸਕੂਲਾਂ ਨੂੰ ਫੀਸਾਂ ਵਸੂਲਣ ਤੋਂ ਰੋਕਿਆ ਜਾਵੇ ਪਾਰ ਅਦਾਲਤ ਨੇ ਫੈਸਲਾ ਸਕੂਲਾਂ ਦੇ ਹੱਕ ਵਿੱਚ ਦਿੱਤਾ। ਪਰ ਹੁਣ ਮਾਪਿਆਂ ਵੱਲੋਂ ਇਹਨਾਂ ਫੀਸਾਂ ਨੂੰ ਮਾਫ ਕਰਾਉਣ ਲਈ ਕਈ ਕਮਰ ਕੱਸ ਲਈ ਗਈ ਹੈ। ਤਾਜਾ ਮਾਮਲਾ ਸੰਗਰੂਰ ਜ਼ਿਲ੍ਹੇ ’ਚ ਦਿੱਲੀ ਪਬਲਿੱਕ ਨਾਮਕ ਸਕੂਲ ਦਾ ਹੈ, ਇਸ ਸਕੂਲ ਦੇ ਸਾਹਮਣੇ ਉਥੇ ਪੜ੍ਹਦੇ ਬੱਚਿਆਂ ਦੇ ਮਾਤਾ-ਪਿਤਾ ਵਲੋਂ ਧਰਨਾ ਲਗਾਇਆ ਗਿਆ ਹੈ।
School makes children pay a price for missing class | Cities News ...ਇਹ ਧਰਨਾ ਫੀਸਾਂ ਅਤੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਲਗਾਇਆ ਗਿਆ ਸੀ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨ ਕਰਦੇ ਹੋਏ ਸਕੂਲ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਧਾਰਨਾ ਦੇ ਰਹੇ ਲੋਕਾਂ ਨੂੰ ਪੱਤਰਕਾਰ ਨਾਲ ਗੱਲਬਾਤ ਦੇ ਦੌਰਾਨ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸਕੂਲਾਂ ਦੇ ਹੱਕ ਵਿੱਚ ਫੈਸਲਾ ਸੁਣਾ ਕੇ ਮਾਪਿਆਂ ਵੱਡਾ ਝਟਕਾ ਦਿੱਤਾ ਗਿਆ ਸੀ। ਇਸੇ ਕਾਰਨ ਹੁਣ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।ਮਾਪਿਆਂ ਦਾ ਕਹਿਣਾ ਹੈ ਕਿ ਜਦੋਂ ਪਿਛਲੇ 5 ਮਹੀਨੇ ਤੋਂ ਉਨ੍ਹਾਂ ਦੇ ਸਕੂਲ ਹੀ ਨਹੀਂ ਗਏ, ਤਾਂ ਫਿਰ ਉਹ ਫੀਸਾਂ ਕਿਉਂ ਭਰਨ। ਸੰਗਰੂਰ ਜ਼ਿਲੇ ਦੇ ਸਾਰੇ ਸਕੂਲਾਂ ਵੱਲੋਂ ਪੂਰੀਆਂ ਫੀਸਾਂ ਲਈਆਂ ਜਾ ਰਹੀਆਂ ਹਨ, ਜੋ ਗਲਤ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਕੂਲਾਂ ਵੱਲੋਂ ਉਨ੍ਹਾਂ ਫੀਸਾਂ ਭਰਨ ਲਈ ਜ਼ਿਆਦਾ ਪਰੇਸ਼ਾਨ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Related Articles

Back to top button