Punjab

Punjab ਸਰਕਾਰ ਨੇ ਰੋਜ਼ਗਾਰ ਲੱਭ ਰਹੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ, ਹੁਣ ਸਰਕਾਰ ਇਸ ਤਰਾਂ ਵੰਡੇਗੀ 75 ਹਜ਼ਾਰ ਨੌਕਰੀਆਂ

ਚੰਗੀ ਪੜ੍ਹਾਈ ਦੇ ਬਾਅਦ ਵੀ ਨੌਕਰੀ ਨਾ ਮਿਲਣ ਦੇ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਦਰ ਦਰ ਦੀਆ ਠੋਕਰਾਂ ਖਾਣੀਆਂ ਪੈ ਰਹੀਆਂ ਹਨ ਅਤੇ ਇਸੇ ਕਾਰਨ ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ਾਂ ਵੱਲ ਨੂੰ ਭੱਜਦੇ ਹਨ। ਪਰ ਹੁਣ ਰੋਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਸਕੀਮ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਭਰ ਵਿੱਚ 24 ਸਤੰਬਰ, 2020 ਤੋਂ 30 ਸਤੰਬਰ, 2020 ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਾਉਣ ਦਾ ਫੈਸਲਾ ਕੀਤਾ ਹੈ।These jobs may disappear in the coming years with the advancement ...ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਮਾਰੀ ਤੋਂ ਬਚਣ ਲਈ ਗਾਈਡਲਾਈਨਜ਼ ਦੀ ਪਾਲਣਾ ਕਰਦਿਆਂ ਹੀ ਇਹ ਰੋਜ਼ਗਾਰ ਲਗਾਏ ਜਾਣਗੇ Hiring dips by 62% in April, entry-level job seekers worst hit ...ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਮੇਲੇ ਲਾਉਣ ਲਈ ਸਿਰਫ ਅਜਿਹੇ ਸਥਾਨ ਚੁਣੇ ਜਾਣਗੇ , ਜਿੱਥੇ ਕੋਵਿਡ-19 ਸਬੰਧੀ ਜਾਰੀ ਪ੍ਰੋਟੋਕੋਲਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ ਇਸ ਸਾਲ ਵਰਚੁਅਲ ਤੇ ਫਿਜ਼ੀਕਲ ਦੋਵੇਂ ਪਲੇਟਫਾਰਮਸ ਦੀ ਵਰਤੋਂ ਕੀਤੀ ਜਾਵੇਗੀ।ਚੰਨੀ ਦਾ ਕਹਿਣਾ ਹੈ ਕਿ ਇਸ ਸਾਲ ਵਿਭਾਗ ਨੂੰ ਇਹ ਹਦਾਇਤ ਦਿੱਤੀ ਗਈ ਹੈ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ 75,000 ਨੌਕਰੀਆਂ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀ ਤਲਾਸ਼ ਰਹੇ ਨੌਜਵਾਨਾਂ ਤੇ ਨਿਯੋਜਕਾਂ ਪਾਸੋਂ ਇਕੱਤਰ ਕੀਤੇ ਨੌਕਰੀਆਂ ਦੇ ਸਾਰੇ ਵੇਰਵੇ www.pgrkam.com ਪੋਰਟਲ ‘ਤੇ ਉਪਲਬਧ ਕਰਵਾਏ ਜਾਣਗੇ।

Related Articles

Back to top button