Latest

Punjab tableau will be dedicated to the sacrifice of Shri Guru Tegh Bahadur Ji in Republic Day Parade

26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੇ ਗਣਤੰਤਰ ਪਰੇਡ (Republic day Parade) ‘ਚ ਇਸ ਵਾਰ ਪੰਜਾਬ ਦੀ ਝਾਂਕੀ (Punjab Tableau) ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੀ ਕੁਰਬਾਨੀ ਨੂੰ ਸਮਰਪਿਤ ਕੀਤੀ ਜਾਵੇਗੀ। ਸਾਰੀ ਝਾਂਕੀ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਵ (Parkash Purb of Guru Tegh Bahadur) ਨੂੰ ਦਰਸਾਏਗੀ। ਪਵਿੱਤਰ ਪਾਲਕੀ ਟਰੈਕਟਰ ਦੇ ਸਾਹਮਣੇ ਸੁਸ਼ੋਭਿਤ ਹੋਵੇਗੀ। ਜਿਸ ਦੇ ਪਿੱਛੇ ‘ਪ੍ਰਭਾਤ ਫੇਰੀ’ ਨਜ਼ਰ ਆਵੇਗੀ। ਨਾਲ ਹੀ ਸੰਗਤ ਕੀਰਤਨ ਵੀ ਵੇਖਿਆ ਜਾਵੇਗਾ।Guru Tegh Bahadur — the ninth Sikh guru who sacrificed himself for  religious freedomਸ਼ੁੱਕਰਵਾਰ ਨੂੰ ਫੂਲ ਡ੍ਰੈਸ ਰਿਹਰਸਲ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਝਾਂਕੀ ਦੇ ਅਖੀਰਲੇ ਹਿੱਸੇ ਵਿੱਚ ਗੁਰੂਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦੀ ਵਿਸ਼ੇਸ਼ਤਾ ਸਥਾਪਿਤ ਕੀਤੀ ਗਈ ਹੈ ਜਿੱਥੇ ਭਾਈ ਲੱਖੀ ਸ਼ਾਹ ਵਣਜਾਰਾ ਅਤੇ ਉਨ੍ਹਾਂ ਦੇ ਪੁੱਤਰ ਭਾਈ ਨਾਗਾਹੀਆ ਨੇ ਗੁਰੂ ਸਾਹਿਬ ਦੇ ਬਗੈਰ ਸਿਰ ਦੇ ਸਰੀਰ ਦਾ ਸਸਕਾਰ ਕਰਨ ਲਈ ਆਪਣਾ ਘਰ ਸਾੜ ਦਿੱਤਾ ਸੀ।ਪੰਜਾਬ ਦੀ ਝਾਂਕੀ ਨੂੰ ਲਗਾਤਾਰ ਪੰਜਵੇਂ ਸਾਲ ਗਣਤੰਤਰ ਦਿਵਸ ਪਰੇਡ ਲਈ ਚੁਣਿਆ ਗਿਆ ਹੈ। 2019 ਵਿਚ ਪੰਜਾਬ ਦੀ ਝਾਂਕੀ ਨੇ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਸੀ। ਫਿਰ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਇਸ ਝਾਂਕੀ ਨੇ ਸਾਰੇ ਪਾਸਿਆਂ ਤੋਂ ਸ਼ਲਾਘਾ ਹਾਸਲ ਕੀਤੀ। ਇਸ ਤੋਂ ਪਹਿਲਾਂ 1967 ਅਤੇ 1982 ਵਿਚ ਵੀ ਪੰਜਾਬ ਦੀ ਝਾਂਕੀ ਤੀਜੇ ਸਥਾਨ ‘ਤੇ ਰਹੀ ਸੀ।The tale of Guru Tegh Bahadur and Aurangzeb embodies the simplification of  Sikh-Mughal historyਅਹਿਮ ਗੱਲ ਇਹ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪਰੈਲ 1621 ਨੂੰ ਅੰਮ੍ਰਿਤਸਰ ਵਿਚ ਹੋਇਆ ਸੀ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਲਈ ਨੌਵੇਂ ਪਾਤਸ਼ਾਹ ਨੂੰ ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ‘ਤੇਗ ਬਹਾਦਰ’ (ਤਲਵਾਰ ਦਾ ਧਨੀ) ਨਾਂ ਦਿੱਤਾ। ਮਹਾਨ ਦਾਰਸ਼ਨਿਕ, ਅਧਿਆਤਮਕ ਨੇਤਾ ਅਤੇ ਕਵੀ ਸ੍ਰੀ ਗੁਰੂ ਤੇਗ ਬਹਾਦਰ ਨੂੰ ‘ਹਿੰਦ ਦੀ ਚਾਦਰ’ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 15 ਰਾਗਾਂ ਵਿਚ ਗੁਰਬਾਣੀ ਦੀ ਰਚਨਾ ਕੀਤੀ, ਜਿਸ ਵਿਚ 57 ਬਾਣੀਆਂ ਵੀ ਸ਼ਾਮਲ ਹਨ। ਜਿਸ ਨੂੰ ਦਸਵੇਂ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਲ ਕੀਤਾ ਸੀ।

Related Articles

Back to top button