Punjab Universities Opening: Punjab Government announces opening of universities and colleges, classes starting from this day

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ‘ਚ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।=ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ‘ਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਰਕਟ ਕਰਵਾਈਆਂ ਜਾਣ।ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਨ੍ਹਾਂ `ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲ੍ਹੇ ਜਾਣ।ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ‘ਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ‘ਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲ੍ਹੇ ਜਾਣ।