Health

Schools to be closed in Punjab after Corona riots The government did

ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਮਗਰੋਂ ਸਵਾਲ ਉੱਠ ਰਹੇ ਹਨ ਕਿ ਸਰਕਾਰ ਹੁਣ ਮੁੜ ਸਕੂਲ ਬੰਦ ਕਰੇਗੀ। ਇਸ ਬਾਰੇ ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਸਕੂਲ ਬੰਦ ਨਹੀਂ ਹੋਣਗੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਬਿਮਾਰੀ ਦਾ ਫੈਲਾਅ ਘੱਟ ਹੈ, ਇਸ ਲਈ ਸਕੂਲ ਬੰਦ ਕਰਨ ਦੀ ਲੋੜ ਨਹੀਂ।Coronavirus in Punjab: Mohali woman tests positive for coronavirus; total  cases in Punjab 3 - The Economic Timesਉਂਝ ਉਨ੍ਹਾਂ ਨੇ ਕਿਹਾ ਹੈ ਕਿ ਸਕੂਲ ਅਧਿਆਪਕਾਂ ਨੂੰ ਟੈਸਟ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਵੇ ਤੇ ਯੋਗ ਅਧਿਆਪਕਾਂ ਨੂੰ ਪਹਿਲ ਦੇ ਆਧਾਰ ’ਤੇ ਫਰੰਟ ਲਾਈਨ ਵਰਕਰਾਂ ਵਜੋਂ ਲਾਜ਼ਮੀ ਤੌਰ ’ਤੇ ਟੀਕਾ ਲਾਇਆ ਜਾਵੇ।ਦਰਅਸਲ ਕੋਰੋਨਾ ਦੇ ਕੇਸ ਵਧਣ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਨੇਮਾਂ ਦੀ ਪਾਲਣਾ ਤੇ ਚੌਕਸੀ ਦੇ ਆਦੇਸ਼ ਦਿੱਤੇ ਹਨ। ਇਸ ਬਾਰੇ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ Coronavirus: Punjab health department identifies 17 hotspots as state's  cases rise to 170ਤੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਮੁਖੀਆਂ ਵੱਲੋਂ ਲਾਜ਼ਮੀ ਤੌਰ ’ਤੇ ਵਿਆਹਾਂ, ਧਾਰਮਿਕ ਸਮਾਗਮਾਂ ਤੇ ਸਮਾਜਿਕ ਕਾਰਜਾਂ ਵਰਗੇ ਵੱਡੇ ਇਕੱਠਾਂ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਮਤ ਇਕੱਤਰਤਾ ਯਕੀਨੀ ਬਣਾਈ ਜਾਵੇ।

Related Articles

Back to top button