News

SGPC ਨੇ ਪੰਜਾਬ ਸਰਕਾਰ ਨੂੰ ਕੀਤਾ ਲਾਂਭੇ, 550 ਸਾਲਾ ਸਮਾਗਮਾਂ ਦਾ ਠੇਕਾ ਦਿੱਲੀ ਦੀ ਕੰਪਨੀ ਨੂੰ ਦਿੱਤਾ

ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ 550 ਸਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਪਾਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ 12 ਨਵੰਬਰ ਦੇ ਖਾਸ ਸਮਾਗਮ ਦੇ ਪ੍ਰਬੰਧ ਖੁਦ ਸੰਭਾਲ ਲਏ ਹਨ।sgpc vs punjab govt of 550th gurpurb ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਲਾਂਭੇ ਕਰਦਿਆਂ ਪ੍ਰਬੰਧਾਂ ਦਾ ਠੇਕਾ ਦਿੱਲੀ ਦੀ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਹੈ। ਐਸਜੀਪੀਸੀ ਵੱਲੋਂ ਲਗਪਗ 10 ਕਰੋੜ ਰੁਪਏ ਦਾ ਟੈਂਡਰ ਦਿੱਲੀ ਦੀ ਕੰਪਨੀ ਨੂੰ ਦਿੱਤਾ ਗਿਆ ਹੈ।
ਐਸਜੀਪੀਸੀ ਵੱਲੋਂ ਸੁਲਤਾਨਪੁਰ ਲੋਧੀ ਦਾ ਸਮਾਗਮ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਰੱਖਿਆ ਗਿਆ ਹੈ। ਹਾਲਾਂਕਿ ਨਵੰਬਰ ਵਿੱਚ ਹੋਣ ਵਾਲੇ ਇਸ ਸਮਾਗਮ ਨੂੰ ਲੈ ਕੇ ਪੰਜਾਬ ਸਰਕਾਰ ਤੇ ਐਸਜੀਪੀਸੀ ਵਿਚਾਲੇ ਬੈਠਕਾਂ ਹੋਈਆਂ ਸੀ ਪਰ ਗੱਲ ਕਿਸੇ ਸਹਿਮਤੀ ਤੱਕ ਨਹੀਂ ਪਹੁੰਚ ਸਕੀ। ਸਰਕਾਰ ਦੇ ਨੁਮਾਇੰਦਿਆਂ ਨੇ ਇਲਜ਼ਾਮ ਲਾਇਆ ਸੀ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੀ ਪਬਲੀਸਿਟੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।Image result for sultanpur lodhi 550
ਪੰਜਾਬ ਸਰਕਾਰ ਨੇ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸੀ ਪਰ ਸਾਂਝੀ ਸਟੇਜ ਲਾਉਣ ਦੀ ਸਹਮਿਤੀ ਨਹੀਂ ਬਣੀ। ਇਸ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਐਸਜੀਪੀਸੀ ਨਾਲ ਬੈਠਕਾਂ ਕੀਤੀਆਂ ਸੀ। ਸ਼੍ਰੋਮਣੀ ਕਮੇਟੀ ਸ਼ੁਰੂ ਤੋਂ ਹੀ ਸਰਕਾਰ ਨਾਲੋਂ ਵੱਖਰੇ ਸਮਾਗਮ ਕਰਨਾ ਚਾਹੁੰਦੀ ਸੀ ਪਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮਗਰੋਂ ਸਾਂਝੇ ਪ੍ਰੋਗਰਾਮ ਕਰਨ ਦਾ ਫੈਸਲਾ ਹੋਇਆ ਸੀ।Image result for sultanpur lodhi 550
ਚਾਰ ਅਕਤੂਬਰ ਨੂੰ ਹੋਈ ਆਖਰੀ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਗੱਲ ਸਹਿਮਤੀ ਤੱਕ ਪਹੁੰਚ ਚੁੱਕੀ ਹੈ ਪਰ ਉਸ ਤੋਂ ਪਹਿਲਾਂ ਹੀ ਐਸਜੀਪੀਸੀ ਵੱਲੋਂ ਇਹ ਟੈਂਡਰ ਦਿੱਲੀ ਦੀ ਕੰਪਨੀ ਨੂੰ ਦੇ ਦਿੱਤਾ ਗਿਆ ਸੀ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਰਾਜ਼ਗੀ ਦਿਖਾਉਂਦੇ ਹੋਏ 4 ਅਕਤੂਬਰ ਨੂੰ ਹੋਈ ਬੈਠਕ ਵਿੱਚ ਨਹੀਂ ਪਹੁੰਚੇ ਸੀ। ਕੈਬਨਿਟ ਮੰਤਰੀ ਚੰਨੀ ਵੱਲੋਂ ਇਸ ਬੈਠਕ ਵਿੱਚ ਹਿੱਸਾ ਲਿਆ ਗਿਆ ਸੀ।

Related Articles

Back to top button