Sikh News
SGPC ਵੱਲੋਂ ਲਾਪਤਾ ਸਰੂਪਾਂ ਬਾਰੇ ਆ ਗਈ ਵਿਸ਼ੇਸ਼ ਰਿਪੋਰਟ, ਸੁਣੋ ਕੀ ਕਹਿੰਦੇ ਮੋਰਚੇ ਵਾਲੇ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁੱਖ ਦਫ਼ਤਰ ਅਤੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨਾਲ ਅਜੋਕੇ ਪੰਥਕ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਪ੍ਰਧਾਨ ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਜਾਂਚ ਕਰਵਾਈ ਗਈ ਹੈ ਅਤੇ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ ਹੈ ਅਤੇ ਜਾਂਚ ਕਮੇਟੀ ਦੀ ਸਾਰੀ ਰਿਪੋਰਟ ਜਨਤਕ ਕਰ ਦਿੱਤੀ ਗਈ ਹੈ