Sikh News

Sikh prisoner Bhai Waryam Singh’s Image to install in Central Sikh Museum

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਭਾਈ ਵਰਿਆਮ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ‘ਚ ਲਾਉਣ ਦਾ ਆਦੇਸ਼ ਦਿੱਤਾ ਹੈ। ਅਤੇ ਉਸ ਮਹਾਨ ਵਿਅਕਤੀ ਦੀ ਸਿੱਖ ਸੰਘਰਸ਼ ਲਈ ਕੀਤੀ ਗਈ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਵਰਿਆਮ ਸਿੰਘ ਜੀ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ਵਿਖੇ ਸ਼ਸ਼ੋਭਿਤ ਕਰਾਉਣ ਦੇ ਮਤੇ ਨੂੰ ਪਾਸ ਕਰਨ ਦਾ ਆਦੇਸ਼ ਕੀਤਾ ਹੈ।ਭਾਈ ਵਰਿਆਮ ਸਿੰਘ ਜੋ ਵਾਹਿਗੁਰੂ ਦੇ ਭਾਣੇ ਅੰਦਰ ਅਕਾਲ ਪੁਰਖ ਵੱਲੋਂ ਬਖ਼ਸ਼ੀ ਸੁਆਮਾਂ ਦੀ ਪੂੰਜੀ ਖ਼ਰਚ ਕਰਕੇ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ ਅਤੇ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿੱਚ ਸਿੱਖੀ ਸਿਧਾਂਤਾ ‘ਤੇ ਪ੍ਰਪੱਕਤ ਨਾਲ ਪਹਿਰਾ ਦਿੰਦਿਆਂ ਬਤੀਤ ਕੀਤਾ ਤੇ ਧਰਮ ਦੀ ਖ਼ਾਤਰ ਆਪਣਾ ਸਾਰਾ ਜੀਵਨ ਕੌਮ ਦੇ ਲੇਖੇ ਲਗਾਇਆ।

Related Articles

Back to top button