Latest

Sikhs for Justice has given so many millions to the United Nations, as well as this huge demand

ਖਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ ਨੇ ਸੰਯੁਕਤ ਰਾਸ਼ਟਰ ਨੂੰ ਚੰਦਾ ਦਿੱਤਾ ਹੈ। ਜਾਣਕਾਰੀ ਮੁਤਾਬਕ SFJ ਨੇ ਸੰਯੁਕਤ ਰਾਸ਼ਟਰ ਨੂੰ ਕਰੀਬ 7 ਲੱਖ ਰੁਪਏ ਚੰਦਾ ਦਿੱਤਾ ਹੈ। ਇਸ ਦੀ ਪੁਸ਼ਟੀ ਖੁਦ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਬੁਲਾਰੇ ਨੇ ਕੀਤੀ ਹੈਜਾਣਕਾਰੀ ਇਹ ਵੀ ਮਿਲੀ ਹੈ ਕਿ ਸਿੱਖਸ ਫਾਰ ਜਸਟਿਸ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਤੇ ਹੋਏ ਕਥਿਤ ਤਸ਼ੱਦਦ ਦੀ ਜਾਂਚ ਲਈ ਕਮਿਸ਼ਨ ਆਫ ਇੰਕੁਆਰੀ ਗਠਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਵੀ ਚਰਚਾ ਛਿੜੀ ਹੋਈ ਹੈ ਕਿ ਇਸ ਸੰਗਠਨ ਨੇ ਇੰਨੀ ਵੱਡੀ ਰਕਮ ਦਾ ਚੰਦਾ ਇਸੇ ਕੰਮ ਲਈ ਦਿੱਤਾ ਹੈ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋਅੰਗ੍ਰੇਜ਼ੀ ਅਖ਼ਬਾਰ TOI ਮੁਤਾਬਕ ਜੈਨੇਵਾ ਵਿੱਚ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਲਈ ਹਾਈ ਕਮਿਸ਼ਨਰ (OHCHR) ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ, “1 ਮਾਰਚ ਨੂੰ ਸਾਨੂੰ ਸਿੱਖਸ ਫਾਰ ਜਸਟਿਸ ਸਮੂਹ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਵਿਅਕਤੀ Pro Khalistan group Sikhs for Justice banned - Oneindia Newsਵੱਲੋਂ $ 10,000 (ਲਗਪਗ 7 ਲੱਖ) ਦਾਨ ਪ੍ਰਾਪਤ ਹੋਇਆ ਹੈ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਉਨ੍ਹਾਂ ਅਨੁਸਾਰ, ਸੰਯੁਕਤ ਰਾਸ਼ਟਰ ਕਿਸੇ ਨੂੰ ਦਾਨ ਦੇਣ ਤੋਂ ਇਨਕਾਰ ਨਹੀਂ ਕਰਦਾ ਜਦ ਤੱਕ ਉਹ ਵਿਅਕਤੀ ਜਾਂ ਸੰਗਠਨ ਸੰਯੁਕਤ ਰਾਸ਼ਟਰ ਦੀਆਂ ਮਨਜ਼ੂਰੀਆਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੁੰਦਾ ਜਾਂ ਸੰਯੁਕਤ ਰਾਸ਼ਟਰ ਦੇ ਚਾਰਟਰ ਜਾਂ ਇਸ ਦੇ ਸਿਧਾਂਤਾਂ ਦੇ ਉਲਟ ਕੰਮਾਂ ਵਿੱਚ ਸ਼ਾਮਲ ਨਹੀਂ ਹੁੰਦਾ।ਖ਼ਬਰਾਂ ਇਹ ਵੀ ਹਨ ਕਿ ਇਸ ਪਿੱਛੇ ਅਮਰੀਕਾ ਵਿੱਚ ਰਹਿਣ ਵਾਲਾ ਖਾਲਿਸਤਾਨ ਪੱਖੀ ਸਿੱਖਸ ਫਾਰ ਜਸਟਿਸ ਦਾ ਜਨਰਲ ਕਾਉਂਸਲ ਗੁਰਪਤਵੰਤ ਸਿੰਘ ਪੰਨੂ ਹੈ। ਭਾਰਤ ਦੀ ਤਰਫੋਂ ਅੱਤਵਾਦੀ ਐਲਾਨੇ ਜਾ ਚੁੱਕੇ ਗੁਰਪਤਵੰਤ ਸਿੰਘ ਪੰਨੂ ਨੇ ਸੰਯੁਕਤ ਰਾਸ਼ਟਰ ਤੋਂ ਭਾਰਤ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁੱਧ ਕਥਿਤ ਹਿੰਸਾ ਅਤੇ ਦੇਸ਼ ਧ੍ਰੋਹ ਦੇ ਮਾਮਲਿਆਂ ਦੀ ਜਾਂਚ ਲਈ ਜਾਂਚ ਕਮਿਸ਼ਨ ਕਾਇਮ ਕਰਨ ਦੀ ਮੰਗ ਕੀਤੀ ਹੈ ਤੇ ਦਾਅਵਾ ਕੀਤਾ ਹੈ ਕਿ ਸਿੱਖ ਕੌਮ ਨੇ ਇਸ ਲਈ 13 ਲੱਖ ਅਮਰੀਕੀ ਡਾਲਰ ਤਕਰੀਬਨ 9,44,96,02 ਰੁਪਏ ਦਾਨ ਦੇਣ ਦੀ ਗੱਲ ਕਹੀ ਹੈ। ਹਾਲਾਂਕਿ ਸੰਯੁਕਤ ਰਾਸ਼ਟਰ ਵੱਲੋਂ ਅਜੇ ਤੱਕ ਕੋਈ ਐਸੀ ਕਮਿਸ਼ਨ ਸਥਾਪਤ ਕਰਨ ਦੀ ਗੱਲ ਸਾਹਮਣੇ ਨਹੀਂ ਆਈ।

Related Articles

Check Also
Close
Back to top button