Punjab

The Captain distributed gossips to the villagers, now every villager will get this benefit

ਕੈਪਟਨ ਵੱਲੋਂ ਪਿੰਡਾਂ ਵਾਲਿਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਕੈਟਪਨ ਵੱਲੋਂ ਕੀਤੇ ਗਏ ਐਲਾਨ ਨਾਲ ਹੁਣ ਹਰ ਇੱਕ ਪਿੰਡ ਵਾਸੀ ਨੂੰ ਲਾਭ ਮਿਲੇਗਾ। ਖੇਤੀ ਬਿਲਾਂ ਖਿਲਾਫ ਹੋ ਰਹੇ ਪ੍ਰਦਰਸ਼ਨ ਵਿਚ ਕਿਸਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵੀ ਗੁੱਸਾ ਦਿਖਾ ਰਹੇ ਹਨ ਜਿਸਨੂੰ ਦੇਖਦਿਆਂ ਹੁਣ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਗੁੱਸਾ ਦੂਰ ਕਰਨ ਲਈ ਪਿੰਡਾਂ ਲਈ ਕਈ ਵੱਡੇ ਐਲਾਨ ਕੀਤੇ ਹਨ।ਸਰਕਾਰ ਵੱਲੋਂ ਪੰਜਾਬ ‘ਚ ਸਮਾਰਟ ਵਿਲੇਜ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਅਭਿਆਨ ਦੇ ਅਨੁਸਾਰ ਗ੍ਰਾਮ ਪੰਚਾਇਤਾਂ ‘ਚ 327 ਕਰੋੜ ਰੁਪਏ ਦੀ ਲਾਗਤ ਨਾਲ 17,440 ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੁਹਿਮ ਦੇ ਦੂਜੇ ਗੇੜ ਦੀ ਸ਼ੁਰੂਆਤ 17 ਅਕਤੂਬਰ ਨੂੰ ਕੀਤੀ ਗਈ ਸੀ।ਇਸ ਮੁਹਿੰਮ ਤਹਿਤ 48,910 ਵਿਕਾਸ ਪ੍ਰੋਜੈਕਟ ਕੁੱਲ 2,775 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਜਾ ਰਹੇ ਹਨ। ਇਸ ਮੁਹਿਮ ਦੌਰਾਨ ਵਿਸ਼ੇਸ਼ ਧਿਆਨ ਹਰ ਘਰ ਪੱਕੀ ਛੱਤ ‘ਤੇ ਕੇਂਦਰਤ ਕੀਤਾ ਜਾ ਰਿਹਾ ਹੈ।ਯਾਨੀ ਕਿ ਪੇਂਡੂ ਖੇਤਰਾਂ ਤੇ ਗਰੀਬਾਂ ਨੂੰ ਰਹਿਣ ਲਈ ਘਰ ਦਿੱਤੇ ਜਾਣਗੇ ਅਤੇ ਨਾਲ ਹੀ ਪੇਂਡੂ ਖੇਤਰਾਂ ਲਈ 750 ਖੇਡ ਸਟੇਡੀਅਮ ਬਣਾਏ ਜਾਣਗੇ। ਇਸ ਮੁਹਿੰਮ ਦੇ ਅਨੁਸਾਰ 14ਵੇਂ ਵਿੱਤੀ ਕਮਿਸ਼ਨ ਦੀ ਗਰਾਂਟ 1,088 ਕਰੋੜ ਰੁਪਏ ਤੇ 15ਵੇਂ ਵਿੱਤੀ ਕਮਿਸ਼ਨ ਦੀ ਗਰਾਂਟ 694 ਕਰੋੜ ਰੁਪਏ 22 ਜਿਲ੍ਹਿਆਂ ਦੀਆਂ 13,265 ਗ੍ਰਾਮ ਪੰਚਾਇਤਾਂ ਨੂੰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।ਇੱਕ ਸਰਕਾਰੀ ਬੁਲਾਰੇ ਦਾ ਕਹਿਣਾ ਹੈ ਕਿ ਪਹਿਲੇ ਗੇੜ ਵਿਚ 835 ਕਰੋੜ ਰੁਪਏ ਦੀ ਲਾਗਤ ਨਾਲ 19,132 ਵਿਕਾਸ ਕਾਰਜ ਪੂਰੇ ਕੀਤੇ ਗਏ ਸਨ। ਪਹਿਲੇ ਗੇੜ ‘ਚ ਛੱਪੜਾਂ ਦੀ ਸਫਾਈ, ਸ੍ਰਟੀਟ ਲਾਇਟਾਂ, ਪਾਰਕ, ਜਿਮਨੇਜੀਅਮ, ਕਮਿਊਨਿਟੀ ਹਾਲ, ਪਾਣੀ ਦੀ ਸਪਲਾਈ, ਆਂਗਣਵਾੜੀ ਕੇਂਦਰ, ਸਮਾਰਟ ਸਕੂਲ ਤੇ ਸੌਲਿਡ ਵੇਸਟ ਮੈਨੇਜਮੈਂਚ ਜਿਹੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਸਨ।

Related Articles

Back to top button