Latest

The farmers agreed with the captain but at the same time gave a big warning

ਖੇਤੀ ਕਾਨੂੰਨਾਂ ਖਿਲਾਫ ਡਟੀਆਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਰਿਲਾਇੰਸ ‘ਜੀਓ’ ਦੇ ਟਾਵਰ ਬੰਦ ਨਹੀਂ ਕੀਤੇ ਜਾਣਗੇ। ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ ਕਿ ਰਿਲਾਇੰਸ ‘ਜੀਓ’ ਟਾਵਰਾਂ ਨੂੰ ਤਾਲੇ ਲਾਉਣ ਜਾਂ ਬੰਦ ਕਰਨ ਦਾ ਕਦਮ ਫ਼ਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੀ ਆਨਲਾਈਨ ਪੜ੍ਹਾਈ ਵਿੱਚ ਵਿਘਨ ਨਾ ਪਵੇ। ਇਸ ਮਗਰੋਂ ਕਿਸਾਨ ਜਥੇਬੰਦੀਆਂ ਨੇ ਟਾਵਰ ਬੰਦ ਨਾ ਕਰਨ ਦਾ ਫੈਸਲਾ ਕੀਤਾ ਹੈ ਪਰ ਜੀਓ ਦੇ ਸਿੰਮ ਬੰਦ ਕਰਵਾਉਣ ਦੀ ਮੁਹਿੰਮ ਜਾਰੀ ਰਹੇਗੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਵੇਖਦਿਆਂ ਫਿਲਹਾਲ ਟਾਵਰਾਂ ਨੂੰ ਤਾਲੇ ਨਹੀਂ ਲਾਏ ਜਾਣਗੇ।Famers plan protest in Delhi from Nov 26 - india news - Hindustan Timesਇਸ ਦੇ ਨਾਲ ਹੀ ਕੈਪਟਨ ਦੇ ਪੁਲਿਸ ਨੂੰ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਅਲੋਚਨਾ ਕਰਦਿਆਂ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਇਹ ਬਰਦਾਸ਼ਤ ਨਹੀਂ ਹੋਏਗਾ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਟਾਵਰ ਬੰਦ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ ਕਰੇ, ਜੇਕਰ ਅਜਿਹਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨ-ਤੋੜ ਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।Farmers protesting against agri laws to take highway route to Delhi on Nov  26 - The Financial Expressਸਰਕਾਰੀ ਬੁਲਾਰੇ ਅਨੁਸਾਰ ਬੀਤੇ ਕੁਝ ਦਿਨਾਂ ਵਿੱਚ 1561 ਮੋਬਾਈਲ ਟਾਵਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੋਮਵਾਰ ਤੋਂ 32 ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਰਕੇ 146 ਟਾਵਰ ਪ੍ਰਭਾਵਿਤ ਹੋਏ। ਇਸ ਨਾਲ ਬਾਕੀ 114 ਟਾਵਰਾਂ ਦੀਆਂ ਸੇਵਾਵਾਂ ਭੰਗ ਹੋ ਗਈਆਂ। ਹੁਣ ਤੱਕ 433 ਟਾਵਰਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਕੁੱਲ 22 ਜ਼ਿਲ੍ਹਿਆਂ ਵਿੱਚ 21306 ਮੋਬਾਈਲ ਟਾਵਰ ਹਨ। ਦੱਸ ਦਈਏ ਕਿ ਕੈਪਟਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਜਿਹੀਆਂ ਗਤੀਵਿਧੀਆਂ ਤੁਰੰਤ ਬੰਦ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਨਾਲ ਸੂਬੇ ਵਿੱਚ ਸੰਚਾਰ ਬਲੈਕਆਊਟ ਹੋ ਸਕਦਾ ਹੈ। ਇਸ ਨਾਲ ਵਿਦਿਆਰਥੀਆਂ ਤੇ ਕੰਮ ਕਰਦੇ ਪੇਸ਼ੇਵਰ ਵਿਅਕਤੀਆਂ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ।

Related Articles

Back to top button