Latest

The farmers’ movement made this request to the Union Government

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਨਾਲ ਨਾਲ ਅੰਬਾਨੀ/ਅਡਾਨੀ ਦਾ ਵੀ ਚੰਗਾ ਵਿਰੋਧ ਕੀਤਾ ਜਾ ਰਿਹਾ ਹੈ। ਖਾਸ ਕਰਕੇ ਮੁਕੇਸ਼ ਅੰਬਾਨੀ ਦੀ ਰਿਲਾਇੰਸ ਜੀਓ ਦਾ ਕਿਸਾਨ ਵੱਡੇ ਪੱਧਰ ਤੇ ਬਾਈਕਾਟ ਕਰ ਰਹੇ ਹਨ। ਹੁਣ ਕਿਸਾਨਾਂ ਦੇ ਇਸ ਵਿਰੋਧ ਨੇ ਅੰਬਾਨੀ ਦੀਆਂ ਭਾਜੜਾਂ ਪਵਾ ਦਿੱਤੀਆਂ ਹਨ। ਇਸੇ ਕਾਰਨ ਅੰਬਾਨੀ ਵੱਲੋਂ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਰਿਲਾਇੰਸ ਜੀਓ ਨੇ ਟੈਲੀਕੌਮ ਰੈਗੂਲੇਟਰੀ ਅਥਾਰਿਟੀ ਆਫ ਇੰਡੀਆ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਭਾਰਤੀ ਏਅਰਟੈਲ ਤੇ ਵੋਡਾਫੋਨ ਆਈਡੀਆ ਅਨੈਤਕਿਤਾ ਤੇ ਬੇਈਮਾਨੀ ਕਰ ਰਹੇ ਹਨ ਅਤੇ ਉਨ੍ਹਾਂ ਤੇ ਸਖਤ ਐਕਸ਼ਨ ਲਿਆ ਜਾਵੇ।ਜੀਓ ਦਾ ਕਹਿਣਾ ਹੈ ਕਿ ਦੇਸ਼ ਦੇ ਉੱਤਰੀ ਹਿੱਸਿਆਂ ‘ਚ ਕਿਸਾਨ ਪ੍ਰਦਰਸ਼ਨਾਂ ਦੇ ਵਿਚਕਾਰ ਵੋਡਾਫੋਨ-ਆਈਡੀਆ ਅਤੇ ਏਅਰਟੈਲ ਵੱਲੋਂ ਮੋਬਾਇਲ ਨੰਬਰ ਪੋਰਟੀਬਿਲਿਟੀ ਪ੍ਰਾਪਤ ਕਰਨ ਲਈ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ।ਯਾਨੀ ਕਿ ਜੀਓ ਦਾ ਦੇ ਅਨੁਸਾਰ ਵੋਡਾਫੋਨ-ਆਈਡੀਆ ਤੇ ਭਾਰਤੀ ਏਅਰਟੈਲ ਮਿਲ ਕੇ ਦੇਸ਼ ਦੇ ਕਈ ਖੇਤਰਾਂ ਤੋਂ ਗਾਹਕਾਂ ਨੂੰ ਆਪਣੇ ਵੱਲ ਖਿੱਚਣ ਲਈ ਅਨੈਤਿਕ ਰਾਹਾਂ ਦਾ ਇਸਤੇਮਾਲ ਕਰ ਰਹੇ ਹਨ। ਇਨ੍ਹਾਂ ਕੰਪਨੀਆਂ ਵੱਲੋਂ ਕਿਸਾਨ ਅੰਦੋਲਨ ਦਾ ਫਾਇਦਾ ਚੁੱਕਿਆ ਜਾ ਰਿਹਾ ਹੈ।ਜੀਓ ਵੱਲੋਂ ਸਤੰਬਰ ‘ਚ ਵੀ ਇਨ੍ਹਾਂ ਕੰਪਨੀਆਂ ਖਿਲਾਫ ਸ਼ਿਕਾਇਤ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਦੋਵਾਂ ਨੇ ਆਪਣਾ ਭਰਮਾਊ ਪ੍ਰਚਾਰ ਜਾਰੀ ਰੱਖਿਆ ਹੈ। ਜੀਓ ਦਾ ਕਹਿਣਾ ਹੈ ਕਿ ਇਹ ਕੰਪਨੀਆਂ ਜਨਤਾ ਨੂੰ ਦਾਅਵੇ ਕਰਕੇ ਉਕਸਾ ਰਹੀਆਂ ਹਨ ਕਿ Jio ਮੋਬਾਇਲ ਨੰਬਰਾਂ ਨੂੰ ਆਪਣੇ ਨੈਟਵਰਕ ‘ਚ ਤਬਦੀਲ ਕਰਨਾ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨਾ ਹੋਵੇਗਾ।

Related Articles

Back to top button