Latest

The farmers warned that if the government does not take a decision by 3 pm, the farmers will do it

ਪਿਛਲੇ ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਆਖਿਰਕਾਰ ਸਾਰੀਆਂ ਮੁਸ਼ਕਿਲਾਂ ਨੂੰ ਪਾਰ ਕਰਕੇ ਦਿੱਲੀ ਪਹੁੰਚ ਚੁੱਕੇ ਹਨ ਅਤੇ ਐਤਵਾਰ ਤੋਂ ਦਿੱਲੀ ਦੇ ਬਾਰਡਰ ਉੱਤੇ ਡਟੇ ਹੋਏ ਹਨ। ਜਿੱਥੇ ਇੱਕ ਪਾਸੇ ਆਪਣੇ ਹੱਕਾਂ ਲਈ ਲੜਨ ਦਾ ਜਿਗਰਾ ਰੱਖਣ ਵਾਲ਼ੇ ਪੰਜਾਬੀਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਉੱਥੇ ਹੀ ਕੇਂਦਰ ਸਰਕਾਰ ਹਲੇ ਵੀ ਆਪਣੇ ਕਿਸੇ ਫੈਸਲੇ ਨੂੰ ਬਦਲਦੀ ਦਿਖਾਈ ਨਹੀਂ ਦੇ ਰਹੀ।ਪਰ ਹੁਣ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰ ਉਤੇ ਡਟੇ ਕਿਸਾਨਾਂ ਵੱਲੋਂ ਸਰਕਾਰ ਨੂੰ ਸਿੱਧੀ ਚਿਤਾਵਨੀ ਦੇ ਦਿੱਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਅੱਜ 3 ਵਜੇ ਤੱਕ ਵੀ ਕੋਈ ਫੈਸਲਾ ਨਹੀਂ ਲੈਂਦੀ ਹੈ ਤਾਂ ਉਹ ਬੈਰੀਕੇਡ ਤੋੜ ਕੇ ਜੰਤਰ ਮੰਤਰ ਵੱਲ ਨੂੰ ਰੁਖ ਕਰਨਗੇ।ਉੱਥੇ ਹੀ ਇਸ ਕਿਸਾਨ ਅੰਦੋਲਨ ਦੌਰਾਨ ਦਿੱਲੀ-ਯੂਪੀ ਸਰਹੱਦ ‘ਤੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਬੈਰੀਕੇਡਾਂ ਨੂੰ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੀ ਕਿ ‘ਸੜਕ ‘ਤੇ ਕੋਈ ਗੱਲਬਾਤ ਨਹੀਂ ਹੁੰਦੀ।ਇਸੇ ਕਾਰਨ ਉਨ੍ਹਾਂ ਨੇ ਕਿਸਾਨ ਸੰਗਠਨਾਂ ਦੇ ਆਗੂਆਂ ਨੂੰ 3 ਦਸੰਬਰ ਦੀ ਬਜਾਏ ਅੱਜ ਹੀ ਗੱਲਬਾਤ ਲਈ ਬੁਲਾ ਲਿਆ ਹੈ। ਸਰਕਾਰ ਨੇ ਇਹ ਕਦਮ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੁੰਦੀਆਂ ਦੇਖ ਚੁੱਕਿਆ ਹੈ। ਇਸ ਲਈ ਅੱਜ ਦੁਪਹਿਰ 3:00 ਵਜੇ ਕੁਝ ਕਿਸਾਨਾਂ ਨਾਲ ਖੇਤੀਬਾੜੀ ਮੰਤਰੀ ਦੀ ਮੀਟਿੰਗ ਹੋਵੇਗੀ।ਦੱਸ ਦੇਈਏ ਕਿ ਪਹਿਲਾਂ ਵੀ ਕਿਸਾਨਾਂ ਨਾਲ ਸਰਕਾਰ ਵੱਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਉਨ੍ਹਾਂ ਦਾ ਕੋਈ ਸਕਰਾਤਮਕ ਨਤੀਜਾ ਨਹੀਂ ਨਿਕਲਿਆ।

Related Articles

Back to top button