Latest

The Modi government did not anticipate that even the farmers could do it, now it is regretting

ਮੋਦੀ ਸਰਕਾਰ ਹੁਣ ਤੱਕ ਕਿਸਾਨਾਂ ਨੂੰ ਹਲਕੇ ਵਿੱਚ ਲੈ ਰਹੀ ਸੀ ਪਰ ਸਰਕਾਰ ਨੂੰ ਨਹੀਂ ਪਤਾ ਸੀ ਕਿ ਕਿਸਾਨ ਕੀ ਕੁਝ ਕਰ ਸਕਦੇ ਹਨ। ਪਰ ਹੁਣ ਸਰਕਾਰ ਨੂੰ ਇਸ ਗੱਲ ਦਾ ਪਛਤਾਵਾ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਸੂਤਾ ਫਸਾ ਦਿੱਤਾ ਹੈ। ਇਨ੍ਹਾਂ ਕਾਨੂੰਨਾਂ ਦੇ ਪਾਸ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ।ਹੁਣ ਤੱਕ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਪੰਜਾਬ ਤੱਕ ਹੀ ਸੀਮਤ ਰੱਖਿਆ ਗਿਆ ਸੀ ਪਰ ਜਦੋਂ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਤਾਂ ਉਨ੍ਹਾਂ ਨੇ ਆਪਣੇ ਅੰਦੋਲਨ ਦਾ ਰੁਖ਼ ਦਿੱਲੀ ਵੱਲ ਮੋੜ ਦਿੱਤਾ। ਸਰਕਾਰ ਸੋਚ ਰਹੀ ਸੀ ਕਿ ਪੁਲਿਸ ਦੀਆਂ ਸਖ਼ਤੀਆਂ ਨਾਲ ਕਿਸਾਨ ਡਰ ਕੇ ਵਾਪਸ ਚਲੇ ਜਾਣਗੇ।ਪਰ ਸਰਕਾਰ ਵੱਲੋਂ ਪੂਰੀ ਸਖਤੀ ਵਰਤਣ, ਸੜਕਾਂ ਪੁੱਟਣ, ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਨਾਲ ਵੀ ਕਿਸਾਨ ਨਹੀਂ ਹਟੇ ਅਤੇ ਸਿਰਫ ਡੇਢ ਦਿਨ ’ਚ ਹੀ ਖੱਟਰ ਸਰਕਾਰ ਤੇ ਦਿੱਲੀ ਪੁਲਿਸ ਹਾਰ ਮੰਨ ਗਈ। ਹੁਣ ਪੰਜਾਬ ਦੀ ਭਾਜਪਾ ਸਰਕਾਰ ਇਸ ਮੁੱਦੇ ’ਤੇ ਕਸੂਤੀ ਫਸ ਗਈ ਹੈ।ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸਿਰਫ਼ ਸਵਾ ਸਾਲ ਦੂਰ ਹਨ। ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਪੰਜਾਬ ਵਿੱਚ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਉਸਤੋਂ ਨਾਤਾ ਤੋੜ ਲਿਆ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ’ਚ ਵਿੱਚ ਮਿਲੀ ਜਿੱਤ ਤੋਂ ਬਾਅਦ ਭਾਜਪਾ ਵੱਲੋਂ ਦਾਅਵੇ ਕੀਤੇ ਜਾ ਰਹੇ ਸਨ ਕਿ ਉਹ 2022 ਦੀਆਂ ਪੰਜਾਬ ਚੋਣਾਂ ਇਕੱਲੀ ਲੜੇਗੀ।ਉਧਰ ਅਕਾਲੀ ਦਲ ਨੂੰ ਨੇ ਇਸ ਸਥਿਤੀ ਦਾ ਅੰਦਾਜ਼ਾ ਪਹਿਲਾਂ ਹੀ ਲਗਾ ਲਿਆ ਸੀ। ਕਿਸਾਨ ਲਗਾਤਾਰ ਸੰਘਰਸ਼ ਨੂੰ ਤੇਜ਼ ਕਰ ਰਹੇ ਹਨ ਅਤੇ ਕਿਸੇ ਵੀ ਹਾਲਤ ’ਚ ਪਿਛਾਂਹ ਹਟਣ ਨੂੰ ਤਿਆਰ ਨਹੀਂ ਹਨ। ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਲੱਗ ਰਿਹਾ ਹੈ ਕਿ ਮੋਦੀ ਸਰਕਾਰ ਵੀ ਇਸ ਸਮੇਂ ਇਹ ਨਹੀਂ ਸਮਝ ਪਾ ਰਹੀ ਕਿ ਇਸ ਸਥਿਤੀ ’ਚੋਂ ਕਿਵੇਂ ਨਿਕਲਿਆ ਜਾਵੇ?

Related Articles

Back to top button