Sikh News

‘The morning of June 4, the darkness of the rising army’ When the first shot of the cannon was fired at Akal Takht 4 June 1984

ਵੀਹਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਸ਼ੁਰੂਆਤੀ ਸਾਲਾਂ ਵਿੱਚ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਬੇਬਾਕੀ ਨਾਲ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਅਕਤੂਬਰ 1983ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ‘ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਉੱਤੇ ਭੰਗ ਕਰ ਦਿੱਤਾ ਗਿਆ। ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕੀ ਮਾਰੇ ਅਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਤੋਂ ਬਾਅਦ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆਂ ਜਾਂਦਾ ਹੈ। ਸਰਕਾਰ ਮੁਤਾਬਕ ਇਹ ਹਮਲਾਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਅਕਾਲ ਤਖ਼ਤ ਉੱਤੇ ਕਬਜ਼ਾ ਕਰੀ ਬੈਠੇ ਹਥਿਆਰਬੰਦ ਖਾੜਕੂਆਂ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚੋਂ ਕੱਢਣ ਲਈ ਕੀਤਾ ਗਿਆ। Operation Blue Star: Memories of 1984ਹਮਲੇ ਦੌਰਾਨ ਫੌਜ ਦੀ ਅਗਵਾਈ ਕਰ ਰਹੇ ਜਨਰਲ ਕੁਲਦੀਪ ਸਿੰਘ ਬਰਾੜ ਦਾਅਵਾ ਕਰਦੇ ਹਨ ਕਿ ਭਿੰਡਰਾਂਵਾਲੇ ਜਾਂ ਉਨ੍ਹਾਂ ਦੇ ਸਾਥੀ ਵੱਖਰੇ ਰਾਜ ਖਾਲਿਸਤਾਨ ਦਾ ਐਲਾਨ ਕਰਨ ਵਾਲੇ ਸਨ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਦੀ ਮਦਦ ਮਿਲ ਸਕਦੀ ਸੀ. ਇਸ ਲਈ ਫੌਜੀ ਐਕਸ਼ਨ ਕਰਨਾ ਜ਼ਰੂਰੀ ਸੀ। ਪਰ ਸਿੱਖ ਵਿਦਵਾਨ ਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਲਾਹਾਕਾਰ ਰਹੇ ਡਾਕਟਰ ਭਗਵਾਨ ਸਿੰਘ ਇਸ ਦਾਅਵੇ ਨੂੰ ਰੱਦ ਕਰਦੇ ਹਨ, ਉਨ੍ਹਾਂ ਮੁਤਾਬਕ ਇਹ ਯੋਜਨਾ ਪਹਿਲਾਂ ਗਿਣੀ-ਮਿਥੀ ਗਈ ਸੀ।ਕੁਝ ਸਿੱਖ ਆਗੂਆਂ ਮੁਤਾਬਕ ਇਸ ਹਮਲੇ ਰਾਹੀਂ ਦੇਸ਼ ਦੀਆਂ ਕੁਝ ਸਿਆਸੀ ਧਿਰਾਂ ਮੁਲਕ ਵਿੱਚ ਫਿਰਕੂ ਧਰੁਵੀਕਰਨ ਕਰਕੇ ਆਪਣੇ Operation Bluestar: The untold storyਸਿਆਸੀ ਹਿੱਤ ਪੂਰਨਾ ਚਾਹੁੰਦੀਆਂ ਸਨ। ਸਰਕਾਰੀ ਵਾਈਟ ਪੇਪਰ ਮੁਤਾਬਕ ਹਮਲੇ ‘ਚ 493 ਆਮ ਲੋਕ ਤੇ 83 ਫੌਜੀ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ। ਪੰਜਾਬ ਪੁਲਿਸ ਦੇ ਤਤਕਾਲੀਅਧਿਕਾਰੀ ਅਪਾਰ ਸਿੰਘ ਬਾਜਵਾ ਨੇ ਬੀਬੀਸੀ ਨੂੰ 2004 ਵਿੱਚ ਦੱਸਿਆ ਸੀ ਕਿ ਉਨ੍ਹਾਂ 800 ਲਾਸ਼ਾਂ ਆਪ ਗਿਣੀਆਂ ਸਨ। ਜਦਕਿ ਮਨੁੱਖੀ ਅਧਿਕਾਰ ਕਾਰਕੁਨ ਇੰਦਰਜੀਤ ਸਿੰਘ ਜੇਜੀ ਅਤੇ ਕਈ ਹੋਰ ਮੰਨੇ-ਪ੍ਰਮੰਨੇ ਪੱਤਰਕਾਰ ਤੇ ਵਿਦਵਾਨ ਮ੍ਰਿਤਕਾਂ ਦੀ ਗਿਣਤੀ 4,000 ਤੋਂ 5,000 ਦੱਸਦੇ ਹਨ। ਇਹ ਲੜੀ 2018 ਵਿੱਚ ਪ੍ਰਕਾਸ਼ਿਤ ਕੀਤੀ ਗਈ ਸੀ।

Related Articles

Back to top button