Latest

The Supreme Court may take a major decision on December 16 to remove the farmers from the Delhi border

ਖੇਤੀਬਾੜੀ ਕਾਨੂੰਨਾਂ ਦੇ ਖਿਲਾਫ 24 ਸਿਤੰਬਰ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਕਰੀਬ 85 ਦਿਨ ਹੋ ਗਏ ਹਨ। ਪਰ ਹਾਲੇ ਤੱਕ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈਕੇ ਕੋਈ ਸਹਿਮਤੀ ਨਹੀਂ ਹੋਈ ਹੈ। ਕਿਸਾਨ ਪਿਛਲੇ 18 ਦਿਨਾਂ ਤੋਂ ਦਿੱਲੀ ਦੇ ਬਾਰਡਰ ਤੇ ਡਟੇ ਹੋਏ ਹਨ ਅਤੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਨੂੰ ਉਥੋਂ ਹਟਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਵਿਚ ਵੀ ਕਿਸਾਨ ਦਿੱਲੀ ਦੇ ਬਾਰਡਰ ਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾ ਵਾਪਸ ਮੁੜਨ ਨੂੰ ਤਿਆਰ ਨਹੀਂ ਹਨ। ਪਰ ਹੁਣ ਕਿਸਾਨਾਂ ਨੂੰ ਦਿੱਲੀ ਬਾਰਡਰ ਤੋਂ ਹਟਾਉਣ ਸਬੰਧੀ ਸੁਪਰੀਮ ਕੋਰਟ ਵੱਲੋਂ 16 ਦਿਸੰਬਰ ਨੂੰ ਇੱਕ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਦਰਅਸਲ ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਵਿੱਚ ਸੋਧ ਨੂੰ ਲੈਕੇ ਕਿਸਾਨਾਂ ਨੂੰ ਕਈ ਪ੍ਰਪੋਜ਼ਲ ਦਿੱਤੇ ਗਏ ਹਨ।ਪਰ ਕਿਸਾਨਾਂ ਦੀ ਇੱਕ ਹੀ ਮੰਗ ਹੈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ। ਹੁਣ ਤਾਜ਼ਾ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਸੁਪ੍ਰੀਮ ਕੋਰਟ ਵੱਲੋਂ ਦਖਲ ਅੰਦਾਜ਼ੀ ਕੀਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਕਿਸਾਨ ਅੰਦੋਲਨ ਨੂੰ ਲੇਕਰ ਸੁਪ੍ਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ 16 ਦਿਸੰਬਰ ਨੂੰ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਇਸ ਅੰਦੋਲਨ ਨੂੰ ਲੈਕੇ ਕੋਈ ਵੱਡਾ ਫੈਸਲਾ ਸੁਣਾ ਸਕਦੀ ਹੈ।ਦੱਸ ਦੇਈਏ ਕਿ ਇਸ ਪਟੀਸ਼ਨ ਵਿੱਚ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ। ਹੁਣ ਦੇਖਣਾ ਇਹ ਹੈ ਕਿ ਇਸ ਸਬੰਧੀ ਸੁਪਰੀਮ ਕੋਰਟ ਕੀ ਫੈਸਲਾ ਲੈਂਦਾ ਹੈ। ਹਾਲਾਂਕਿ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਕਿ ਇਹ ਫੈਸਲਾ ਕਿਸਾਨਾਂ ਦੇ ਹੱਕ ਵਿੱਚ ਹੋਵੇਗਾ ਜਾਂ ਕਿਸਾਨਾਂ ਦੇ ਖਿਲਾਫ।

Related Articles

Back to top button