Latest

The treasury opened by this NRI sent 20 tons of food grains to the farmers

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਦਿਨੋ ਦਿਨ ਸੰਘਰਸ਼ ਨੂੰ ਹੋਰ ਤੇਜ਼ ਕਰ ਰਹੇ ਹਨ ਅਤੇ ਹੁਣ ਪਿਛਲੇ ਦੋ ਦਿਨਾਂ ਤੋਂ ਕਿਸਾਨ ਦਿੱਲੀ ਵੱਲ ਵਧ ਰਹੇ ਹਨ। ਰਸਤੇ ਵਿੱਚ ਕਿਸਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸੇ ਵਿਚਕਾਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਸ ਸੰਘਰਸ਼ ਵਿੱਚ ਕਿਸੇ ਤਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ।ਹੁਣ ਤਾਜ਼ਾ ਜਾਣਕਾਰੀ ਦੇ ਅਨੁਸਾਰ ਪ੍ਰਸਿੱਧ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਆਰ ਪਾਰ ਦੀ ਇਸ ਲੜਾਈ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੰਗਰ ਵਾਸਤੇ ਵੱਖ-ਵੱਖ ਥਾਵਾਂ ਤੋਂ 20 ਟਨ ਦੇ ਕਰੀਬ ਸੁੱਕੀ ਰਸਦ ਭੇਜੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਸਰਬੱਤ ਦਾ ਭਲਾ ਸਮਾਜ ਸੇਵੀ ਟਰੱਸਟ ਵਲੋਂ ਅੱਜ ਪਹਿਲੇ ਪੜਾਅ ਵਿੱਚ ਅੰਮਿ੍ਤਸਰ, ਪਟਿਆਲਾ ਤੇ ਲੁਧਿਆਣਾ ਤੋਂ ਸੰਘਰਸ਼ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨ ਆਗੂਆਂ ਨੂੰ ਰਸਦਾਂ ਭੇਜੀਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਸ਼ੰਭੂ ਬੈਰੀਅਰ ‘ਤੇ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਲੰਗਰ ਵਾਸਤੇ ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਰਾਸ਼ਨ-ਰਸਦਾਂ ਪਹੁੰਚ ਦਿੱਤੀਆਂ ਗਈਆਂ ਹਨ।ਇਸਦੇ ਨਾਲ ਹੀ ਕਈ ਹੋਰ ਸਮਾਜ ਸੇਵੀ ਵੀ ਕਿਸਾਨਾਂ ਦਾ ਸਾਥ ਦੇਣ ਲਈ ਅੱਗੇ ਆ ਰਹੇ ਹਨ। ਇਸ ਸੰਘਰਸ਼ ਵਿੱਚ ਹੁਣ ਪੰਜਾਬ ਦੇ ਕਿਸਾਨ ਇਕੱਲੇ ਨਹੀਂ ਹਨ ਅਤੇ ਹੋਰਾਂ ਸੂਬਿਆਂ ਦੇ ਕਿਸਾਨ ਵੀ ਇਸ ਸੰਘਰਸ਼ ਵਿੱਚ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਲਈ ਅੱਗੇ ਆ ਰਹੇ ਹਨ। ਹੁਣ ਦੇਖਣਾ ਇਹ ਹੈ ਕਿ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਹੋਰ ਕੀ ਕਦਮ ਚੱਕਦੀ ਹੈ।

Related Articles

Back to top button