Health

This is a big announcement for people over the age of 45 from April 1

ਦੇਸ਼ ਵਿਚ 1 ਅਪਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ। ਮੋਦੀ ਕੈਬਨਿਟ ਨੇ ਇਹ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਵੈਕਸੀਨ ਦੀ ਭਰਪੂਰ ਡੌਜ਼ ਹੈ। ਕੋਰੋਨਾ ਟੀਕੇ ਦੀ ਕੋਈ ਘਾਟ ਨਹੀਂ ਹੈ। ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਪੂਰੇ ਜ਼ੋਰਾਂ ਨਾਲ ਫੈਲ ਰਹੀ ਹੈ।ਅਜਿਹੀ ਸਥਿਤੀ ਵਿੱਚ ਹਰHow to prevent coronavirus: Wash your hands, ditch the mask - Los Angeles  Times ਸੂਬੇ ਅਤੇ ਕੇਂਦਰ ਸਰਕਾਰ ਪੂਰਾ ਧਿਆਨ ਦੇ ਰਹੀ ਹੈ ਕਿ ਕੋਰੋਨਾ ਖਿਲਾਫ ਹਰ ਸੰਭਵ ਬਚਾਅ ਕੀਤਾ ਜਾਵੇ ਅਤੇ ਇਸ ਲਈ ਟੀਕਾ ਸਭ ਤੋਂ ਢੁਕਵਾਂ ਤਰੀਕਾ ਹੈ। ਇਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਇਹ ਫੈਸਲਾ ਲਿਆ ਗਿਆ ਹੈ ਕਿ 1 ਅਪਰੈਲ ਤੋਂ ਕੋਰੋਨਾ ਟੀਕਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਖੁੱਲ੍ਹੇਗਾ। ਅਸੀਂ ਬੇਨਤੀ ਕਰਦੇ ਹਾਂ ਕਿ ਸਾਰਿਆਂ ਨੂੰ ਤੁਰੰਤ ਰਜਿਸਟਰ ਕਰਨਾ ਚਾਹੀਦਾ ਹੈ ਤੇ ਟੀਕਾ ਲਵਾਉਣਾ ਚਾਹੀਦਾ ਹੈ।’

Related Articles

Back to top button