Latest

This is a big thing, said the Agriculture Minister

ਖੇਤੀ ਬਿੱਲਾ ਦੇ ਵਿਰੋਧ ਵਿਚ ਕਾਫੀ ਸਮੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਹਰ ਪਾਸੇ ਤੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਹਾਲਾਂਕਿ ਹੁਣ ਤੱਕ ਸਰਕਾਰ ਇਸ ਕਿਸਾਨ ਅੰਦੋਲਨ ਨੂੰ ਫੇਲ ਕਰਨ ਲਈ ਹਰ ਤਰਾਂ ਦੀ ਕੋਸ਼ਿਸ਼ ਕਰ ਚੁੱਕੀ ਹੈ ਪਰ ਕਿਸਾਨ ਆਪਣੀ ਮੰਗ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ।ਕੇਂਦਰੀ ਖੇਤੀਬਾੜੀ ਮੰਤਰੀ ਅਤੇ ਹੋਰ ਕਈ ਕੇਂਦਰੀ ਮੰਤਰੀਆਂ ਵੱਲੋਂ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਖੇਤੀ ਬਿੱਲਾਂ ਵਿੱਚ ਸੋਧ ਕਰਕੇ ਕਿਸਾਨੀ ਅੰਦੋਲਨ ਨੂੰ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ  ਕਿਸਾਨ ਸੰਗਠਨ ਦਾ ਕਹਿਣਾ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ।ਪਰ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਤੇਵਰ ਬਦਲਦੇ ਦਿਖਾਈ ਦੇ ਰਹੇ ਹਨ ਖੇਤੀਬਾੜੀ ਮੰਤਰੀ ਨੇ ਕਿਹਾ , ਅਸੀਂ ਸਭ ਤੋਂ ਵਧੀਆ ਪ੍ਰਸਤਾਵ ਕਿਸਾਨਾਂ ਨੂੰ ਦੇ ਦਿੱਤੇ ਹਨ । ਲੇਕਿਨ ਕੁੱਝ ਤਾਕਤਾਂ ਚਾਹੁੰਦੀਆਂ ਹਨ ਕਿ ਅੰਦੋਲਨ ਚੱਲਦਾ ਰਹੇ ਅਤੇ ਇਸਦਾ ਕੋਈ ਚੰਗਾ ਨਤੀਜਾ ਨਾ ਨਿਕਲੇ । ਗੱਲਬਾਤ ਦਾ ਕੋਈ ਨਤੀਜਾ ਇਸ ਲਈ ਨਹੀਂ ਨਿਕਲਿਆ ਕਿਉਂਕਿ ਕਿਸਾਨ ਸੰਗਠਨ ਕਿਸਾਨਾਂ ਦਾ ਭਲਾ ਨਹੀਂ ਕਰਨਾ ਚਾਹੁੰਦੇ ਹਨ ।ਨਰੇਂਦਰ ਸਿੰਘ ਤੋਮਰ ਨੇ ਕਿਹਾ ਕੇ ਅੰਦੋਲਨ ਕਰ ਰਹੇ ਜ਼ਿਆਦਾਤਰ ਕਿਸਾਨ ਸਿਰਫ ਪੰਜਾਬ ਦੇ ਕਿਸਾਨ ਹਨ ਅਤੇ ਪੰਜਾਬ ਦੇ ਕਿਸਾਨਾਂ ਤੋਂ ਬਿਨਾ ਹੋਰ ਰਾਜਾਂ ਦੇ ਥੋੜੇ ਬਹੁਤ ਕਿਸਾਨ ਹੀ ਅੰਦੋਲਨ ਕਰ ਰਹੇ ਹਨ ।ਤੋਮਰ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਇਸਦਾ ਫਾਇਦਾ ਚੁੱਕਕੇ ਹਰ ਚੰਗੇ ਕੰਮ ਦਾ ਵਿਰੋਧ ਕਰਨ ਵਾਲੇ ਕੁੱਝ ਲੋਕ ਕਿਸਾਨਾਂ ਦੇ ਮੋਡੇ ਦਾ ਇਸਤੇਮਾਲ ਆਪਣੇ ਰਾਜਨੀਤਕ ਫਾਇਦੇ ਲਈ ਕਰ ਰਹੇ ਹਨ ਅਤੇ ਇਸ ਅੰਦੋਲਨ ਦੇ ਦੌਰਾਨ ਲਗਾਤਾਰ ਇਹ ਕੋਸ਼ਿਸ਼ ਹੋਈ ਕਿ ਜਨਤਾ ਅਤੇ ਕਿਸਾਨਾਂ ਦੇ ਵਿੱਚ ਗਲਤਫਹਮੀਆਂ ਫੈਲਣਉਹਨਾਂ ਕਿਹਾ ਕੇ ਕਿਸਾਨ ਆਗੂ ਕਿਸਾਨਾਂ ਦਾ ਭਲਾ ਨਹੀਂ ਚਾਹੁੰਦੇ ਇਸ ਲਈ 11 ਦੌਰ ਦੀ ਚੱਲੀ ਮੀਟਿੰਗ ਵਿੱਚ ਵੀ ਕੋਈ ਨਤੀਜਾ ਨਹੀਂ ਨਿਕਲ ਸਕਿਆ । ਕੱਲ੍ਹ ਦੀ ਚੱਲੀ ਮੀਟਿੰਗ ਕਾਫੀ ਤਲਖੀ ਵਾਲੀ ਰਹੀ।ਇਸਦੇ ਨਾਲ ਹੀ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕ ਰਹੀ ਹੈ ਅਤੇ ਇਹ ਖੇਤੀ ਬਿੱਲ ਵੀ ਕਿਸਾਨਾਂ ਲਈ ਬਹੁਤ ਫਾਇਦੇਮੰਦ ਹਨ। ਪਰ ਕਿਸਾਨ ਕਿਸੇ ਵੀ ਹਾਲਤ ਵਿੱਚ ਮੰਨਣ ਨੂੰ ਤਿਆਰ ਨਹੀਂ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ।

Related Articles

Back to top button