Latest

UK Students studying will be able to get a work visa

ਬਰਤਾਨੀਆ ‘ਚ ਪੜ੍ਹਾਈ ਦੇ ਬਾਅਦ ਤਜ਼ਰਬੇ ਲਈ ਕੰਮ ਕਰਨ ਲਈ ਮੌਕੇ ਉਪਲਬਧ ਕਰਾਉਣ ਵਾਲੇ ਨਵੀਂ ਕਿਸਮ ਦਾ ਵਰਕ ਵੀਜ਼ਾ ਭਾਰਤ ਜਿਹੇ ਦੇਸ਼ਾਂ ਦੇ ਵਿਦਿਆਰਥੀਆਂ ਲਈ ਜਾਰੀ ਕੀਤਾ ਜਾਵੇਗਾ | ਇਸ ਲਈ 1 ਜੁਲਾਈ ਤੋਂ ਰਸਮੀ ਅਰਜ਼ੀ ਦਿੱਤੀ ਜਾ ਸਕਦੀ ਹੈ | ਇਹ ਜਾਣਕਾਰੀ ਯੂ.ਕੇ. ਦੇ ਗ੍ਰਹਿ ਵਿਭਾਗ ਨੇ ਦਿੱਤੀ ਹੈ | ਬਰਤਾਨੀਆ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਵਲੋਂ ਪਿਛਲੇ ਸਾਲ ਐਲਾਨੇ ‘ਗ੍ਰੈਜੂਏਟ ਰੂਟ ਵੀਜ਼ਾ’ ਪੋਸਟ-ਬ੍ਰੈਗਜ਼ਿਟ ਨੀਤੀ ਦਾ ਹਿੱਸਾ ਹੈ |THE CHEAPEST BUT MOST LUXURIOUS ACCOMMODATION NEAR UCLAN FOR STUDENTS | Student FMਇਸ ਹਫ਼ਤੇ ਸੰਸਦ ‘ਚ ਇਮੀਗ੍ਰੇਸ਼ਨ ਨਿਯਮਾਂ ਦੇ ਤਹਿਤ ਇਸ ਦੀ ਪੁਸ਼ਟੀ ਕੀਤੀ ਗਈ ਹੈ | ਵਿਦੇਸ਼ੀ ਵਿਦਿਆਰਥੀਆਂ ਲਈ ਇਹ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋਵੇਗਾ | ਮਿਨਿਸਟਰ ਫੌਰ ਫਿਊਚਰ ਬਾਰਡਰ ਅਤੇ ਇਮੀਗ੍ਰੇਸ਼ਨ ਮੰਤਰੀ ਕੇਵਿਨ ਪੋਸਟਰ ਨੇ ਕਿਹਾ ਕਿ ਕੋਰੋਨਾ ਦੇ ਬਾਅਦ ਅਸੀਂ ਚਾਹੁੰਦੇ ਹਾਂ ਕਿ ਦੁਨੀਆ ਦੇ ਦੂਜੇ ਦੇਸ਼ਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਬਰਤਾਨੀਆ ‘ਚ ਰਹਿ ਕੇ ਕਾਰੋਬਾਰ, ਵਿਗਿਆਨ, ਕਲਾ ਅਤੇ ਤਕਨਾਲੋਜੀ ਦੇ ਉੱਚਤਮ ਪੱਧਰ ‘ਤੇ ਕੈਰੀਅਰ ਬਣਾਉਣ ਦੀ ਇੱਛਾ ਰੱਖਦੇ ਹਨ, ਉਨ੍ਹਾਂ ਨੂੰ ਬਿਹਤਰ ਮੌਕਾ ਮਿਲ ਸਕੇ |UK Government welcomes new visa policies which support Indian students impacted by travel restrictionsਉਨ੍ਹਾਂ ਕਿਹਾ ਕਿ ਅੱਜ ਕਈ ਤਬਦੀਲੀਆਂ ਦਾ ਐਲਾਨ ਕੀਤਾ ਹੈ | ਇਸ ਦੇ ਤਹਿਤ ਅੰਤਰਰਾਸ਼ਟਰੀ ਵਿਦਿਆਰਥੀ ਬਰਤਾਨੀਆ ਦੇ ਵਿੱਦਿਅਕ ਅਦਾਰਿਆਂ ‘ਚ ਬਿਹਤਰੀਨ ਸਿੱਖਿਆ ਪ੍ਰਾਪਤ ਕਰਨ ਮਗਰੋਂ ਇਸ ਦੇਸ਼ ‘ਚ ਰਿਹਾਇਸ਼, ਕੰਮ ਅਤੇ ਆਪਣੇ ਸੁਪਨੇ ਪੂਰੇ ਕਰਨ ਲਈ ਠਹਿਰ ਸਕਦੇ ਹਨ |

Related Articles

Back to top button