Punjab

Virtual launch of 100 per cent free travel facility for women in government buses

ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੁਅਲ ਤੌਰ ‘ਤੇ ਆਗਾਜ਼ ਕੀਤਾ। ਮੁੱਖ ਮੰਤਰੀ ਨੇ 85 ਫੀਸਦੀ ਰਿਕਾਰਡ ਵਾਅਦੇ ਪੂਰੀ ਕਰਨ ਦੀ ਗੱਲ ਕਰਦਿਆਂ ਕਿਹਾ, ”ਇਸ ਦੇ ਨਾਲ ਅਸੀਂ ਇਕ ਹੋਰ ਚੋਣ ਮੈਨੀਫੈਸਟੋ ਦਾ ਵਾਅਦਾ ਪੂਰਾ ਕਰ ਦਿੱਤਾ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 100 ਫੀਸਦੀ ਵਾਅਦਿਆਂ ਨੂੰ ਪੂਰਾ ਕਰਨ ਵੱਲ ਹੋਰ ਅੱਗੇ ਵਧ ਰਹੀ ਹੈ।PRTCPRTCਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਵਿੱਚ ਵੀ ਹੋਰਨਾਂ ਪਾਰਟੀਆਂ ਵੱਲੋਂ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੇ ਵਾਅਦੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਹਰ ਕੋਈ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦਾ ਹੈ ਪਰ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਹਨ।ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਲਈ ਟਿਕਟ ਦਰਾਂ ਵਿੱਚ 50 ਫੀਸਦੀ ਕਟੌਤੀ ਦਾ ਵਾਅਦਾ ਕੀਤਾ ਸੀ ਪਰ ਇਸ ਤੋਂ ਵੀ ਇਕ ਕਦਮ ਅੱਗੇ ਵਧਦਿਆਂ ਇਸ ਸਹੂਲਤ ਨੂੰ ਬਿਲਕੁਲ ਮੁਫਤ ਕਰ ਦਿੱਤਾ ਗਿਆ ਹੈ। ਉਨ੍ਹਾਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਵੀ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਦਰਾਂ ਘਟਾਉਣ ਦੀ ਅਪੀਲ ਕੀਤੀ ਹੈ।ਇਸ ਮੁਫਤ ਸਫਰ ਸਕੀਮ ਦਾ ਸੂਬੇ ਵਿੱਚ 1.31 ਕਰੋੜ ਔਰਤਾਂ ਤੇ ਲੜਕੀਆਂ ਨੂੰ ਫਾਇਦਾ ਹੋਵੇਗਾ। ਸਾਰੀਆਂ ਮਹਿਲਾਵਾਂ ਚਾਹੇ ਉਹ ਕੋਈ ਵੀ ਵਿੱਤੀ ਰੁਤਬਾ ਰੱਖਦੀਆਂ ਹੋਣ, ਸਿਰਫ ਆਧਾਰ ਜਾਂ ਵੋਟਰ ਜਾਂ ਕੋਈ ਵੀ ਯੋਗ ਸ਼ਨਾਖਤੀ ਕਾਰਡ ਦਿਖਾ ਕੇ ਸਾਰੀਆਂ ਗੈਰ ਏ.ਸੀ.ਬੱਸਾਂ ਤੇ ਸੂਬੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।Photoਔਰਤਾਂ ਖਿਲਾਫ ਜੁਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਟਰਾਂਸਪੋਰਟ ਵਿਭਾਗ ਵਾਹਨਾਂ ਦੀ ਟਰੈਕਿੰਗ ਲਈ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਵਿੱਚ ਜੀ.ਪੀ.ਐਸ. ਸਿਸਟਮ ਲਗਾਉਣ ਜਾ ਰਿਹਾ ਹੈ। ਇਸ ਤੋਂ ਇਲਾਵਾ ਹੰਗਾਮੀ ਹਾਲਤ ਲਈ ਪੈਨਿਕ ਬਟਨ ਹੋਵੇਗਾ।ਸਰਕਾਰੀ ਬੱਸਾਂ ਵਿੱਚ ਇਹ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਪ੍ਰਾਈਵੇਟ ਅਪਰੇਟਰਾਂ ਨੂੰ 31 ਅਗਸਤ ਤੱਕ ਪੂਰਾ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਔਰਤਾਂ ਦੀ ਸੁਰੱਖਿਆ ਲਈ ਨਿਵੇਕਲੀ ਪਹਿਲਕਦਮੀ ਲਈ ਟਰਾਂਸਪੋਰਟ ਵਿਭਾਗ ਦੀ ਸਲਾਹੁਤਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਐਲਾਨ ਕੀਤਾ ਕਿ ਸੂਬੇ ਵਿੱਚ ਬਿਹਤਰ ਸੜਕੀ ਨੈਟਵਰਕ ਲਈ 25 ਹੋਰ ਬੱਸ ਅੱਡੇ ਉਸਾਰੇ ਜਾਣਗੇ।Captain Amrinder singhCaptain Amrinder singhਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਬੱਸ ਸਫਰ ਸਕੀਮ ਸੂਬਾ ਸਰਕਾਰ ਦੀ ਔਰਤਾਂ ਤੇ ਲੜਕੀਆਂ ਦੇ ਸੰਗਠਿਕ ਵਿਕਾਸ ਤੇ ਤਰੱਕੀ ਲਈ ਦੂਰਦ੍ਰਿਸ਼ਟੀ ਦਾ ਪ੍ਰਤੀਕ ਹੈ ਜਿਨ੍ਹਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਚਾਇਤੀ ਰਾਜ ਤੇ ਸਥਾਨਕ ਸਰਕਾਰਾਂ ਸੰਸਥਾਵਾਂ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦੀ ਸਹੂਲਤ ਦਿੱਤੀ ਹੈ। ਇਸੇ ਪ੍ਰਤੀਬੱਧਤਾ ਦੀ ਦਿਸ਼ਾ ਵਿੱਚ ਸੂਬੇ ‘ਚ 33000 ਔਰਤਾਂ ਨੂੰ ਮੌਜੂਦਾ ਸਾਲ ਵਿੱਚ ਨੌਕਰੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਨੂੰ ਕੋਵਿਡ ਦੌਰਾਨ ਪੜ੍ਹਾਈ ਵਿੱਚ ਮੱਦਦ ਲਈ ਸਮਾਰਟਫੋਨ ਮੁਹੱਈਆ ਕਰਵਾਏ ਗਏ ਹਨ।ਵਰਚੁਅਲ ਤੌਰ ‘ਤੇ ਕੀਤੇ ਆਗਾਜ਼ ਸਮਾਰੋਹ ਵਿੱਚ 1036 ਥਾਵਾਂ ਉਤੇ 30000 ਲੋਕ ਜੁੜੇ ਹੋਏ ਸਨ। ਆਪਣੀਆਂ ਦਵਾਈਆਂ ਲੈਣ ਲਈ ਬਾਘਾਪੁਰਾਣਾ ਤੋਂ ਜਲੰਧਰ ਤੱਕ ਸਫਰ ਕਰ ਰਹੀ ਸੁਰਿੰਦਰ ਕੌਰ ਨੇ ਕਿਹਾ ਕਿ ਅੱਜ ਉਸ ਨੂੰ ਸਵੇਰੇ ਬੱਸ ਵਿੱਚ ਬੈਠਦਿਆਂ ਇਸ ਸਕੀਮ ਦਾ ਪਤਾ ਲੱਗਣ ਨਾਲ ਬੜੀ ਖੁਸ਼ਗਵਾਰ ਹੈਰਾਨੀ ਹੋਈ। ਇਹ ਸਕੀਮ ਗਰੀਬ ਪਰਿਵਾਰਾਂ ਦੀਆਂ ਔਰਤਾਂ ਲਈ ਬਹੁਤ ਮੱਦਦਗਾਰ ਹੋਵੇਗੀ।RAZIA SULTANARAZIA SULTANAਇਕ ਨੈਣਾ ਨਾਂ ਦੀ ਮਹਿਲਾ ਨੇ ਕਿਹਾ ਕਿ ਇਹ ਫੈਸਲਾ ਹੁਣ ਉਸ ਨੂੰ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਬਿਨਾਂ ਕੋਈ ਖਰਚਾ ਕੀਤੇ ਮਿਲਣ ਲਈ ਬਹੁਤ ਸਹਾਈ ਸਿੱਧ ਹੋਵੇਗਾ। ਇਕ ਹੋਰ ਔਰਤ ਨੇ ਇਸ ਮਹਾਨ ਫੈਸਲੇ ਨੂੰ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਫੈਸਲਾ ਕਰਾਰ ਦਿੱਤਾ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਸਰਕਾਰੀ ਤੇ ਪ੍ਰਾਈਵੇਟ ਟਰਾਂਸਪੋਰਟ ਵਿੱਚ ਔਰਤਾਂ ਦੀ ਸੁਰੱਖਿਆ ਲਈ ਕੰਮ ਜਾਰੀ ਰੱਖੇਗਾ।ਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਇਸ ਸਕੀਮ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਔਰਤਾਂ ਦੀ ਭਲਾਈ ਤੇ ਵਿਕਾਸ ਲਈ ਇਕ ਹੋਰ ਅਹਿਮ ਪਹਿਲਕਦਮੀ ਕਰਾਰ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਔਰਤਾਂ ਦੇ ਦਿਨ ਦਾ ਤੋਹਫਾ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਦੀ ਮਾਨਸਿਕਤਾ ਉਤਰ ਪ੍ਰਦੇਸ਼ ਤੇ ਅਜਿਹੇ ਹੀ ਹੋਰ ਸੂਬਿਆਂ ਤੋਂ ਵੱਖਰੀ ਹੈ ਜਿਹੜੇ ਔਰਤਾਂ ਖਿਲਾਫ ਜੁਰਮ ਲਈ ਬਦਨਾਮ ਹਨ।Punjab RoadwaysPunjab Roadwaysਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਦੇ ਸਿਧਾਂਤਾਂ ਦਾ ਝਲਕਾਰਾ ਮਿਲਦਾ ਹੈ। ਉਹ ਸੂਬਾ ਜਿੱਥੇ ਹੁਣ ਪਹਿਲੀ ਵਾਰ ਮਹਿਲਾ ਮੁੱਖ ਸਕੱਤਰ ਬਣਾਈ ਗਈ। ਉਨ੍ਹਾਂ ਸਿੱਖਿਆ ਨੂੰ ਹੁਲਾਰਾ ਦੇਣ ਲਈ ਵਿਦਿਆਰਥੀਆਂ ਲਈ ਮੁਫਤ ਸਫਰ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਵਿਦਿਅਕ ਅਦਾਰਿਆਂ ਤੱਕ ਜਾ ਸਕਣ।

Related Articles

Back to top button