Sikh News

When Bhagat Puran Singh Ji did ‘Padma Shri’ in protest Today is Bhagat ji’s birthday

ਭਗਤ ਪੂਰਨ ਸਿੰਘ ਦਾ ਜਨਮ 4 ਜੂਨ 1904 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਜੇਵਾਲ (ਰੋਹਣੋ) ਨੇੜੇ ਖੰਨਾ ਵਿੱਚ ਮਾਤਾ ਮਹਿਤਾਬ ਕੌਰ ਦੀ ਕੁਖੋਂ ਅਤੇ ਪਿਤਾ ਛਿੱਬੂ ਮੱਲ ਦੇ ਘਰ ਹੋਇਆ। ਪਿਤਾ ਸ਼ਾਹੂਕਾਰਾ ਕਰਦੇ ਸਨ। ਆਪ ਦੀ ਮਾਤਾ ਧਾਰਮਿਕ ਖਿਆਲਾਂ ਵਾਲੀ ਔਰਤ ਸੀ, ਜਿਸ ਨੇ ਆਪ ਦੇ ਦਿਲ ਵਿੱਚ ਦਇਆ ਭਾਵਨਾ ਪੈਦਾ ਕੀਤੀ। ਆਪ ਦਾ ਬਚਪਨ ਦਾ ਨਾਂ ਰਾਮਜੀ ਦਾਸ ਸੀ। ਆਪ ਨੂੰ ਸਕੂਲ ਵਿੱਚ ਪੜ੍ਹਨੇ ਪਾਇਆ ਗਿਆ। ਇੱਕ ਵਕਤ ਐਸਾ ਆਇਆ ਕਿ ਕਿਸੇ ਕਾਰਨ ਕਰ ਕੇ ਪਿਤਾ ਦਾ ਸ਼ਾਹੂਕਾਰਾ ਖਤਮ ਹੋ ਗਿਆ। ਗਰੀਬੀ ਨੇ ਘਰ ਵਿੱਚ ਆਣ ਪੈਰ ਪਸਾਰੇ। ਪਿਤਾ ਦੀ ਮੌਤ ਤੋਂ ਬਾਅਦ ਗੁਰਬਤ ਦੀ ਜ਼ਿੰਦਗੀ ਗੁਜ਼ਾਰਦਿਆਂ ਆਪ ਦੀ ਮਾਤਾ ਨੇ ਆਪ ਦਾ ਪੜ੍ਹਨਾ ਜਾਰੀ ਰੱਖਿਆ, ਭਾਵੇਂ ਇਸ ਲਈ ਆਪ ਦੀ ਮਾਤਾ ਨੂੰ ਕਿਸੇ ਡਾਕਟਰ ਦੇ ਘਰ ਭਾਂਡੇ ਮਾਂਜਣ ਦੀ ਨੌਕਰੀ ਹੀ ਕਿਉਂ ਨਾ ਕਰਨੀ ਪਈ। ਸੰਨ 1923 ਵਿੱਚ ਆਪ ਨੇ ਲੁਧਿਆਣੇ ਜਦ ਦਸਵੀਂ ਦਾ ਇਮਤਿਹਾਨ ਦਿੱਤਾ ਤਾਂ ਆਪ ਦੇ ਜੀਵਨ ਵਿੱਚ ਇੱਕ ਘਟਨਾ ਘਟੀ,ਜਿਸ ਦੇ ਚੱਲਦਿਆਂ ਆਪ ਦਾ ਝੁਕਾਅ ਗੁਰੂਘਰ ਵੱਲ ਜ਼ਿਆਦਾ ਹੋ ਗਿਆ ਤੇ ਆਪ ਡੇਹਰਾ ਸਾਹਿਬ ਲਾਹੌਰ ਸੇਵਾ ਕਰਦੇ ਰਹੇ।Compassion and Perseverance: Sikh Values That Bhagat Puran Singh Upheld |  SikhNetਆਪ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਦੀ ਮੁਹਾਰਤ ਰੱਖਣ ਵਾਲੇ, ਸਾਹਿਤ ਰਸੀਏ ਸਨ। ਵਾਤਾਵਰਨ, ਪ੍ਰਦੂਸ਼ਣ, ਭੁੱਖਮਰੀ, ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ ਆਦਿ ਮੁੱਦਿਆਂ ਦੀ ਸ਼ੁਰੂਆਤ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੇ ਕੀਤੀ ਸੀ। ਭਗਤ ਜੀ ਰੁੱਖ ਲਗਾਉਣ ਅਤੇ ਰੁੱਖ ਬਚਾਉਣ ਦੀ ਗੱਲ ਕਰਦੇ ਸਨ ਤਾਂ ਉਹ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਨਹੀਂ ਸਨ ਰਹਿੰਦੇ, ਸਗੋਂ ਹਕੀਕਤ ਵਿੱਚ ਕੁਝ ਕਰ ਕੇ ਵੀ ਵਿਖਾਉਂਦੇ ਸਨ। ਰੱਦੀ ਜਾਂ ਵਰਤੇ ਹੋਏ ਕਾਗਜ਼ ਦੇ ਇੱਕ ਪਾਸੇ ਲਿਖ ਕੇ ਦੂਸਰਾ ਪਾਸਾ ਖਾਲੀ ਛੱਡਿਆ ਜਾਂਦਾ ਹੈ, ਪਿੰਗਲਵਾੜੇ ਵਿੱਚ ਲਿਖਣ ਜਾਂ ਛਪਾਈ ਦੇ ਜਿੰਨੇ ਕੰਮ ਹੁੰਦੇ ਸਨ, ਉਹ ਸਾਰੇ ਕਾਗਜ਼ ਦੇ ਉਸ ਪਾਸੇ ਹੁੰਦੇ। ਜਿੰਨਾ ਵਧੇਰੇ ਕਾਗਜ਼ ਵਰਤਿਆ ਜਾਂਦਾ ਹੈ, ਓਨੇ ਵਧੇਰੇ ਰੁੱਖ ਕੱਟੇ ਜਾਂਦੇ ਹਨ। ਅੱਜ ਵੀ ਧਾਰਮਿਕ ਥਾਵਾਂ ’ਤੇ ਪਿੰਗਲਵਾੜਾ ਸੰਸਥਾ ਵੱਲੋਂ ਮੁਫ਼ਤ ਸਾਹਿਤ ਵੰਡਿਆ ਜਾਂਦਾ ਹੈ। ਭਗਤ ਜੀ ਪ੍ਰਦੂਸ਼ਣ ਪ੍ਰਤੀ ਜਾਗਰੂਕ ਸਨ ਤਾਂ ਹੀ ਉਹਨਾ ਨੇ ਕਾਰ ਜਾਂ ਬੱਸ ਰਾਹੀਂ ਬਹੁਤ ਘੱਟ ਸਫ਼ਰ ਕੀਤਾ ਹੋਵੇਗਾ। ਉਹ ਹਮੇਸ਼ਾ ਰੇਲ ਗੱਡੀ ਰਾਹੀਂ ਸਫ਼ਰ ਕਰਦੇ। ਭਗਤ ਜੀ ਨੇ ਪਿੰਗਲਵਾੜੇ ਵਿੱਚ ਏ.ਸੀ ਨਹੀਂ ਲੱਗਣ ਦਿੱਤਾ ਕਿਉਂਕੇ ਵਾਯੂ ਮੰਡਲ ਵਿਚਲੀ ਓਜ਼ੋਨ ਪਰਤ ਵਿੱਚ ਛੇਕ ਹੋ ਰਹੇ ਹਨ। ਭਗਤ ਜੀ ਨੇ ਖੱਦਰ ਦਾ ਰੱਜ ਕੇ ਪ੍ਰਚਾਰ ਕੀਤਾ ਕਿਉਂਕੇ ਖਾਦੀ ਦੇ ਕੱਪੜੇ ਸਾਡੇ ਭਾਰਤੀ ਵਾਤਾਵਰਨ ਵਿੱਚ ਬਹੁਤ ਢੁਕਵੇਂ ਹਨ। ਭਗਤ ਜੀ ਨੇ ਆਪਣੀ ਜ਼ਿੰਦਗੀ ਵਿੱਚ ਅਣਗਿਣਤ ਤ੍ਰਿਵੈਣੀਆਂ ਲਗਵਾਈਆਂ। ਜੇਕਰ ਸਰਕਾਰ ਅਤੇ ਸਮਾਜ ਸੇਵਕ ਅੱਜ ਵਾਤਾਵਰਨ ਦੇ ਸੰਭਾਲ ਦੀ ਗੱਲ ਕਰਦੇ ਹਨ ਤਾਂ ਸੱਚੀ ਗੱਲ ਇਹ ਹੈ ਕਿ ਇਸ ਗੱਲ ਦੇ ਸਿਰਜਕ ਅਤੇ ਪ੍ਰਚਾਰਕ ਹੋਣ ਦਾ ਅਸਲ ਸਿਹਰਾ ਭਗਤ ਪੂਰਨ ਸਿੰਘ ਜੀ ਨੂੰ ਜਾਂਦਾ ਹੈ।

Related Articles

Back to top button