Latest

When the farmer did not even stop the tractor, look what happened

ਸਾਨਾਂ ਵੱਲੋਂ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਮੀਟਿੰਗ ਵੀ ਕੀਤੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਸਤੇ ਵਿੱਚ ਰੋਕਣ ਦੀ ਕੋਸ਼ਿਸ਼ ਨਾ ਕਰੇ। ਜੇਕਰ ਸਰਕਾਰ ਅਜਿਹਾ ਕੋਈ ਕਦਮ ਚੁੱਕਦੀ ਹੈ ਤਾਂ ਹੋਇਆ ਤਾਂ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।ਪਰ ਅੱਜ ਦਿੱਲੀ ਨੂੰ ਜਾ ਰਹੇ ਕਿਸਾਨਾਂ ਨੂੰ ਪੁਲਿਸ ਪਾਰਟੀ ਵੱਲੋਂ ਰੋਕਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਹਰਿਆਣਾ ਤੱਕ ਪਹੁੰਚ ਚੁੱਕੇ ਹਨ ਅਤੇ ਅੰਬਾਲਾ ਵਿੱਚ ਕਿਸਾਨਾਂ ਨੂੰ ਰੋਕਿਆ ਗਿਆ ਪਰ ਕਿਸਾਨਾਂ ਨੇ ਪੁਲਿਸ ਦੇ ਰੋਕਣ ਦੇ ਬਾਵਜੂਦ ਵੀ ਟ੍ਰੈਕਟਰ ਨਹੀਂ ਰੋਕੇ ਹਨ। ਜਾਣਕਾਰੀ ਦੇ ਅਨੁਸਾਰ ਪਹਿਲਾਂ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਕਿਸਾਨ ਅੰਦੋਲਨ ਦੇ ਚੱਲਦਿਆਂ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ।ਬਾਰਡਰ ਸੀਲ ਹੋਣ ਕਾਰਨ ਹੀ ਹੁਣ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਗੱਲਬਾਤ ਕੀਤੀ ਜਾ ਰਹੀ ਹੈ। ਇਸੇ ਵਿਚਕਾਰ ਖ਼ਬਰ ਇਹ ਵੀ ਹੈ ਕਿ ਹਰਿਆਣਾ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿੰਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਦੀ ਕੁਝ ਦਿਨ ਪਹਿਲਾਂ ਹੋਈ ਮੀਟਿੰਗ ਤੋਂ ਬਾਅਦ ਇਹ ਕਿਹਾ ਗਿਆ ਸੀ ਕਿ 30 ਕਿਸਾਨ ਯੂਨੀਅਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਪਹੁੰਚ ਕੇ ਪੱਕਾ ਮੋਰਚਾ ਲਾਇਆ ਜਾਵੇਗਾ। ਕਿਸਾਨਾਂ ਵੱਲੋਂ ਇਹ ਚੇਤਾਵਨੀ ਵੀ ਦਿੱਤੀ ਗਈ ਸੀ ਕਿ ਜੇਕਰ ਉਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਉਹ ਚੱਕਾ ਜਾਮ ਕਰ ਦੇਣਗੇ ਅਤੇ ਪੂਰੀ ਤਰ੍ਹਾਂ ਨਾਲ ਆਵਾਜਾਹੀ ਠੱਪ ਕਰ ਦਿੱਤੀ ਜਾਵੇਗੀ। ਹੁਣ ਦੇਖਣਾ ਇਹ ਹੈ ਕਿ ਕਿਸਾਨ ਅੱਗੇ ਕੀ ਕਰਦੇ ਹਨ।

Related Articles

Back to top button