Punjab

ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਰਜਿਸਟਰੀ 'ਚ 14.40 ਕਰੋੜ ਦੇ ਘੁਟਾਲੇ ਦੇ ਦੋਸ਼, ਅਕਾਲੀ ਦਲ ਵੱਲੋਂ ਕੇਂਦਰੀ ਜਾਂਚ ਦੀ ਮੰਗ

aman 11 Jun 2026, 10:13 AM

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਪਿੰਡ ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਰਜਿਸਟਰੀ ਨੂੰ ਲੈ ਕੇ ਗੰਭੀਰ

 ਸਵਾਲ ਖੜ੍ਹੇ ਕੀਤੇ ਹਨ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਇਸ ਮਾਮਲੇ ਨੂੰ 14.40 ਕਰੋੜ ਰੁਪਏ ਦੇ ਕਥਿਤ ਘੁਟਾਲੇ ਨਾਲ ਜੋੜਦਿਆਂ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।