Politics

ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਜਾਰੀ, ਪ੍ਰਧਾਨਗੀ ਦੀ ਦੌੜ 'ਚ 2 ਨਾਂਅ ਸਭ ਤੋਂ ਅੱਗੇ! ਕੀ ਹੁਣ ਅਹੁਦੇ ਤੋਂ ਹਟਾਏ ਜਾਣਗੇ ਅਮਰਿੰਦਰ ਸਿੰਘ ਬਰਾੜ ?

aman 17 Jun 2026, 12:26 PM

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਅੰਦਰ ਸੰਗਠਨਾਤਮਕ ਤਬਦੀਲੀਆਂ ਬਾਰੇ ਚਰਚਾ ਹੋਰ ਵੀ ਤੇਜ਼ ਹੋ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨੀਂ ਕਾਂਗਰਸ ਹਾਈਕਮਾਨ ਦੀ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਨਿਗਰਾਨਾਂ ਨੂੰ ਇੱਕ-ਇੱਕ ਕਰਕੇ ਫੀਡਬੈਕ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਮਰ ਸਿੰਘ, ਰਾਜਿੰਦਰ ਕੌਰ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ 

ਸਿੰਘ ਬਾਜਵਾ ਨੇ ਨਿਗਰਾਨਾਂ ਨੂੰ ਆਪਣੇ ਵਿਚਾਰ ਪੇਸ਼ ਕੀਤੇ ਹਨ। ਇਸ ਦੌਰਾਨ ਸੀਨੀਅਰ ਆਗੂਆਂ ਨੇ ਆਪਣੇ ਵਿਚਾਰ ਰੱਖੇ।ਸੂਤਰਾਂ ਅਨੁਸਾਰ, ਮੀਟਿੰਗ ਦੌਰਾਨ ਕਈ ਸੰਸਦ ਮੈਂਬਰਾਂ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਬਰਾੜ ਦੇ ਕੰਮਕਾਜ ਬਾਰੇ ਸ਼ਿਕਾਇਤਾਂ ਦਰਜ ਕਰਵਾਈਆਂ। ਆਗੂਆਂ ਨੇ ਕਿਹਾ ਕਿ ਜੇਕਰ ਪਾਰਟੀ ਨੇ ਆਉਣ ਵਾਲੀਆਂ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਹੈ ਤਾਂ ਮਹੱਤਵਪੂਰਨ ਸੰਗਠਨਾਤਮਕ ਤਬਦੀਲੀਆਂ ਜ਼ਰੂਰੀ ਹੋਣਗੀਆਂ। ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਵੀ ਸੁਝਾਅ ਦਿੱਤਾ ਕਿ ਪੰਜਾਬ ਵਿੱਚ ਪਾਰਟੀ ਸੰਗਠਨ ਦੀ ਅਗਵਾਈ ਕਿਸੇ ਦਲਿਤ ਨੇਤਾ ਨੂੰ ਸੌਂਪੀ ਜਾਣੀ ਚਾਹੀਦੀ ਹੈ। ਸੂਤਰਾਂ ਅਨੁਸਾਰ ਸੰਗਠਨਾਤਮਕ ਸਮੀਖਿਆ ਪ੍ਰਕਿਰਿਆ ਜਾਰੀ ਰਹੇਗੀ। ਇਸ ਸਬੰਧ ਵਿੱਚ, ਬੁੱਧਵਾਰ ਯਾਨੀ ਅੱਜ ਪੰਜਾਬ ਦੇ ਸਾਰੇ 29 ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਫੀਡਬੈਕ ਦੇਣ ਲਈ ਬੁਲਾਇਆ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਸਟੇਟ ਆਬਜ਼ਰਵਰ ਮੀਨਾਕਸ਼ੀ ਨਟਰਾਜਨ, ਅਜੈ ਮਾਕਨ ਅਤੇ ਭਜਨ ਜਾਟਵ ਵੱਲੋਂ ਕੀਤੀ ਗਈ। ਪੰਜਾਬ ਤੋਂ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਸ਼ਾਮਲ ਹੋਏ।

ਕਾਂਗਰਸ ਪ੍ਰਧਾਨ ਅਹੁਦੇ ਲਈ ਇਨ੍ਹਾਂ 2 ਨਾਮਾਂ 'ਤੇ ਚਰਚਾ ਤੇਜ਼
 
ਜਾਣਕਾਰੀ ਲਈ ਦੱਸ ਦੇਈਏ ਕਿ ਸੰਗਠਨਾਤਮਕ ਤਬਦੀਲੀਆਂ ਵਿਚਾਲੇ 2 ਨਾਵਾਂ ਉੱਪਰ ਚਰਚਾ ਤੇਜ਼ ਹੋ ਗਈ ਹੈ। ਇਸ ਵਿਚਾਲੇ ਕਾਂਗਰਸ ਹਾਈਕਮਾਨ ਵਿੱਚ ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੇ ਨਾਮਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਵਿਧਾਨ ਸਭਾ ਚੋਣਾਂ ਜਿੱਤਣ ਲਈ ਕਾਂਗਰਸੀ ਆਗੂਆਂ ਵਿੱਚ ਧੜੇਬੰਦੀ ਨੂੰ ਖ਼ਤਮ ਕਰਨਾ ਕਾਂਗਰਸ ਹਾਈ ਕਮਾਨ ਲਈ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਧੜੇਬੰਦੀ ਕਾਰਨ ਹਾਰ ਗਈ। ਲੋਕਾਂ ਦੀਆਂ ਨਜ਼ਰਾਂ ਹੁਣ ਵੀ ਪਾਰਟੀ ਹਾਈ ਕਮਾਨ ’ਤੇ ਟਿਕੀਆਂ ਹੋਈਆਂ ਹਨ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੁਰਸੀ ਦਾ ਫ਼ੈਸਲਾ ਵੀ ਆਬਜ਼ਰਵਰ ਦੀ ਰਿਪੋਰਟ ’ਤੇ ਨਿਰਭਰ ਹੋਵੇਗਾ।