Politics

ED ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ED ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

aman 16 Jun 2026, 02:30 PM

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। 

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ  'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?