Politics

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

aman 16 Jun 2026, 02:22 PM

ਰੰਧਾਵਾ ਨੇ ਕਿਹਾ ਕਿ ਕਾਂਗਰਸ ਨੂੰ ਚੋਣਾਂ 'ਚ ਕਿਵੇਂ ਅੱਗੇ ਲੈ ਕੇ ਜਾਣਾ ਹੈ, ਇਸ ਨੂੰ ਲੈ ਕੇ ਵੀ ਚਰਚਾ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਨੂੰ ਸਭ ਨੂੰ ਮੰਨਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਇੰਨੇ ਹੀ ਸੱਚੇ ਹਨ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸੀ. ਐੱਫ. ਐੱਸ. ਐੱਲ. ਤੋਂ ਆਪਣੀ ਜਾਂਚ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਧਾਰਮਿਕ ਸੰਸਥਾਵਾਂ ਦਾ ਸਨਮਾਨ ਕਰਦਾ ਹੀ ਅਤੇ ਅਜਿਹੇ ਮਾਮਲਿਆਂ 'ਚ ਜਲਦੀ ਅਤੇ ਨਿਰਪੱਖ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...

ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਪਾਰਦਰਸ਼ੀ ਜਾਂਚ ਕਰਕੇ ਸੱਚਾਈ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਹਰ ਸਿੱਖ ਚਾਹੁੰਦਾ ਹੈ ਕਿ ਐੱਸ. ਜੀ. ਪੀ. ਸੀ. ਅਤੇ ਸਰਕਾਰ ਦਾ ਟਕਰਾਅ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ 'ਤੇ ਕਿੰਤੂ-ਪਰੰਤੂ ਨਹੀਂ ਕੀਤਾ ਜਾ ਸਕਦਾ।