World

ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ

aman 19 Jun 2026, 09:55 AM

ਇਸ ਦੌਰਾਨ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਜਿਸ ਕਾਰਨ ਤਾਪਮਾਨ 'ਚ ਹਲਕੀ ਗਿਰਾਵਟ ਆਵੇਗਾ ਅਤੇ ਨਾਲ ਹੀ ਮੌਸਮ ਠੰਡਾ ਰਹੇਗਾ।

ਮੌਸਮ ਵਿਭਾਗ ਨੇ ਅੱਜ ਤੇ 19 ਜੂਨ ਲਈ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਹਨੇਰੀ-ਤੂਫਾਨ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ ਬਾਕੀ ਸੂਬੇ 'ਚ ਮੌਸਮ ਖੁਸ਼ਕ ਰਹੇਗਾ। ਉੱਥੇ ਹੀ 20  ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਜ਼ਿਲਕਾ 'ਚ ਯੈਲੋ ਅਲਰਟ ਜਾਰੀ ਹੈ। ਜਿੱਥੇ ਕਈ ਕਈ ਇਲਾਕਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ। 

ਮੌਸਮ ਵਿਭਾਗ ਅਨੁਸਾਰ 21 ਜੂਨ ਨੂੰ ਲਗਭਗ ਪੂਰੇ ਪੰਜਾਬ 'ਚ ਯੈਲੋ ਅਲਰਟ ਰਹੇਗਾ। ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੁਕਤਸਰ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ 'ਚ ਝੱਖੜ-ਗਰਜ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ। ਇਸ ਤੋਂ ਇਲਾਵਾ 22 ਜੂਨ ਨੂੰ ਮੀਂਹ ਦੇ ਆਸਾਰ ਫਿਰ ਘੱਟ ਜਾਣਗੇ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਬਾਰਿਸ਼ ਦੀ ਹਲਕੀ ਸੰਭਾਵਨਾ ਰਹੇਗੀ।