ਪੰਜਾਬ ਸਰਕਾਰ ਵੱਲੋਂ ਮਹਿਲਾ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸਦੇ ਚੱਲਦਿਆਂ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਏਗਾ।

ਦਰਅਸਲ, ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਆਪਣੀ ਪ੍ਰੋਬੇਸ਼ਨ ਮਿਆਦ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।