Punjab

CM ਭਗਵੰਤ ਮਾਨ ਨੇ UPSC 2025 ਦੇ ਟਾਪਰਾਂ ਨੂੰ ਕੀਤਾ ਸਨਮਾਨਿਤ, ਕਿਹਾ- ਆਮ ਪਰਿਵਾਰਾਂ ਦੇ ਬੱਚਿਆਂ ਨੇ ਇੱਕ ਵਾਰ ਫਿਰ ਸੂਬੇ ਦਾ ਵਧਾਇਆ ਮਾਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਪੀਐਸਸੀ 2025 ਦੇ ਸਫਲ ਉਮੀਦਵਾਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਧੀਆਂ ਦੀ ਸਫਲਤਾ ਨੂੰ ਮਹਿਲਾ ਸਸ਼ਕਤੀਕਰਨ ਦਾ ਪ੍ਰਤੀਕ ਦੱਸਿਆ ਅਤੇ ਸਿੱਖਿਆ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। 

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਧਾਨ ਸਭਾ ਵਿੱਚ ਜੋਸ਼ੀਲਾ ਭਾਸ਼ਣ, ਪੰਜਾਬ ਦੇ ਪਾਣੀ ਦੀ ...

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਿਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ ਕਰ ਰਹੇ ਹਨ।


Comments