ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਖਤ ਕਨੂੰਨ ਬਣਾਉਣ ਲਈ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜੇ ਵਾਲਿਆਂ ਦੇ ਉਪਰਾਲੇ ਸਦਕਾ ਕੱਲ ਮੁੱਖ ਮੰਤਰੀ ਪੰਜਾਬ ਨਾਲ ਜੋ ਸੰਤ ਸਮਾਜ ਦੀ ਮੀਟਿੰਗ ਬਾਬਾ ਜੀ ਦੀ ਅਗਵਾਈ ਵਿੱਚ ਹੋਈ ਸੀ, ਉਸ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਵਿੱਚ ਸੋਧ ਕਰਦਿਆਂ ਸਖਤ ਬੇਅਦਬੀ ਰੋਕੂ ਕਾਨੂੰਨ ਹੋਂਦ ਵਿੱਚ ਲਿਆ ਕੇ ਪਾਸ ਕਰਵਾਇਆ ਜਾਵੇਗਾ। ਇਸ ਮਸਲੇ ਨੂੰ ਹੱਲ ਕਰਾਉਣ ਲਈ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਜੀ ਵੱਲੋਂ ਟਾਵਰ ਉੱਪਰ ਲਾਏ ਗਏ ਮੋਰਚੇ ਵਿੱਚ ਸ਼ਾਮਿਲ ਸੰਗਤਾਂ ਨੂੰ ਮੁੱਖ ਮੰਤਰੀ ਸਾਹਿਬ ਵੱਲੋਂ ਦਿੱਤਾ ਭਰੋਸਾ ਮੁੜ ਦੁਹਰਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਡਾਕਟਰ ਇੰਦਰਵੀਰ ਸਿੰਘ ਨਿੱਝਰ ਅਤੇ ਹੋਰ ਐਮਐਲਏ ਸਾਹਿਬਾਨ ਨੇ ਮੋਰਚੇ ਦੀ ਸਟੇਜ ਤੋਂ ਮੁੱਖ ਮੰਤਰੀ ਸਾਹਿਬ ਵੱਲੋਂ ਸੰਤ ਸਮਾਜ ਨੂੰ ਦਿੱਤਾ ਗਿਆ ਭਰੋਸਾ ਮੁੜ ਦੁਬਾਰਾ ਦੁਹਰਾਇਆ।
ਅੱਜ ਇਸ ਮੌਕੇ ਤੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜੇ ਵਾਲਿਆਂ ਵੱਲੋਂ ਸਿੰਘਾਂ ਸਮੇਤ ਸਮਾਣਾ ਟਾਵਰ ਮੋਰਚੇ ਵਿੱਚ ਅਤੇ ਇਸ ਸਬੰਧੀ ਹੋਈ ਵਿਸ਼ੇਸ਼ ਮੀਟਿੰਗ ਵਿੱਚ ਹਾਜਰੀ ਲਵਾਈ ਗਈ।