Punjab

ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ

ਅੱਜ ਸਵੇਰੇ ਤੜਕਸਾਰ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਘਰ 'ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Vaidban Ad

ਜਦ ਨੌਜਵਾਨਾਂ ਵੱਲੋਂ ਘਰ ਦੇ ਗੇਟ ਸਾਹਮਣੇ ਖੜ੍ਹੇ ਹੋ ਫਾਇਰਿੰਗ ਕੀਤੀ ਤਾਂ ਉਸ ਵੇਲੇ ਅਕਾਲੀ ਆਗੂ ਜਸਵੀਰ ਸਿੰਘ ਗਿੱਲ ਆਪਣੇ ਘਰ ਦੇ ਵਿਹੜੇ 'ਚ ਸੈਰ ਕਰ ਰਹੇ ਸਨ, ਜਿਵੇਂ ਹੀ ਗੋਲੀ ਚੱਲੀ ਤਾਂ ਉਨ੍ਹਾਂ ਨੇ ਘਰ ਦੇ ਅੰਦਰ ਵੜ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਅਕਾਲੀ ਆਗੂ ਵੱਲੋਂ ਵੀ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰ ਕੀਤੇ ਗਏ, ਹਾਲਾਂਕਿ ਮੋਟਰਸਾਈਕਲ ਸਵਾਰ ਘਟਨਾ ਨੂੰ ਅੰਜਾਮ ਦੇ ਕੇ ਮੌਕੇ 'ਤੇ ਫਰਾਰ ਹੋ ਗਏ। 

ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ

ਇਸ ਦੌਰਾਨ ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਹੁਤ ਦੇਰ ਪਹਿਲਾਂ ਧਮਕੀਆਂ ਮਿਲੀਆਂ ਸਨ। ਇਸੇ ਤਰ੍ਹਾਂ ਇਕ ਸਾਲ ਪਹਿਲਾਂ ਉਨ੍ਹਾਂ ਦੇ ਫਾਰਮ 'ਤੇ ਵੀ ਹਮਲਾ ਹੋਇਆ ਸੀ । ਦੂਜੇ ਪਾਸੇ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਥਾਣਾ ਕਿਲ੍ਹਾ ਲਾਲ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਸਬੀਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। 


Comments