Punjab

Sacrilege of Shri Sukhmani Sahib Gutka Sahib in Amritsar; Son Tears Apart Sacred Pages After Being Denied Money for Drugs

ਅੰਮ੍ਰਿਤਸਰ 'ਚ ਸ਼੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ, ਨਸ਼ੇ ਲਈ ਪੈਸੇ ਨਾ ਮਿਲਣ 'ਤੇ ਪੁੱਤ ਨੇ ਗੁਟਕਾ ਸਾਹਿਬ ਦੇ ਅੰਗ ਪਾੜੇ ਵੇਰਕਾ 'ਚ ਬੇਅਦਬੀ ਦੀ ਘਟਨਾ ਨਾਲ ਰੋਸ, ਮਾਂ ਤੋਂ ਪੈਸੇ ਨਾ ਮਿਲਣ 'ਤੇ ਨਸ਼ੇੜੀ ਪੁੱਤ ਨੇ ਕੀਤੀ ਹਰਕਤ, ਪੁਲਿਸ ਨੇ ਕੀਤਾ ਗ੍ਰਿਫ਼ਤਾਰ ਸ਼੍ਰੀ ਸੁਖਮਨੀ ਸਾਹਿਬ ਦੇ ਸਰੂਪ ਦੀ ਬੇਅਦਬੀ ਮਾਮਲੇ 'ਚ ਕਾਰਵਾਈ, ਬੀਐਨਐੱਸ ਧਾਰਾ 299 ਹੇਠ ਕੇਸ ਦਰਜ

Vaidban Ad

ਅੰਮ੍ਰਿਤਸਰ ਦੇ ਵੇਰਕਾ ਥਾਣਾ ਖੇਤਰ ਵਿੱਚ ਸ਼੍ਰੀ ਸੁਖਮਨੀ ਸਾਹਿਬ ਦੀ ਬੇਅਦਬੀ ਦਾ ਇੱਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀ ਧਾਰਾ 299 ਤਹਿਤ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੀ ਹੈ। ਉਸ ਦਾ ਪੁੱਤਰ ਹਰਦੀਪ ਸਿੰਘ ਉਰਫ਼ ਸੋਨੂ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਹੈ ਅਤੇ ਅਕਸਰ ਨਸ਼ਾ ਕਰਨ ਲਈ ਉਸ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ।

amritsar beadbi sukhmani sahib gutka.png

ਸ਼ਿਕਾਇਤ ਮੁਤਾਬਕ 29 ਜੂਨ ਨੂੰ ਸ਼ਾਮ ਕਰੀਬ 4 ਵਜੇ ਉਹ ਆਪਣੇ ਘਰ ਦੇ ਬਾਹਰ ਬੈਠ ਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰ ਰਹੀ ਸੀ। ਇਸ ਦੌਰਾਨ ਹਰਦੀਪ ਸਿੰਘ ਉੱਥੇ ਪਹੁੰਚਿਆ ਅਤੇ ਨਸ਼ੇ ਲਈ ਪੈਸਿਆਂ ਦੀ ਮੰਗ ਕਰਨ ਲੱਗਾ। ਜਦੋਂ ਉਸ ਦੀ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਗੁੱਸੇ ਵਿੱਚ ਆ ਗਿਆ। ਦੋਸ਼ ਹੈ ਕਿ ਉਸ ਨੇ ਮਾਂ ਦੇ ਹੱਥ ਵਿੱਚੋਂ ਸ਼੍ਰੀ ਸੁਖਮਨੀ ਸਾਹਿਬ ਦਾ ਗੁਟਕਾ ਸਾਹਿਬ ਖੋਹ ਲਿਆ ਅਤੇ ਉਸ ਦੇ ਅੰਗ ਪਾੜ ਕੇ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਅਮਰਜੀਤ ਕੌਰ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੇਰਕਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਖ਼ਿਲਾਫ਼ ਬੀਐਨਐੱਸ ਦੀ ਧਾਰਾ 299 ਤਹਿਤ ਕੇਸ ਦਰਜ ਕੀਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਵੀ ਭਾਰੀ ਰੋਸ ਹੈ ਅਤੇ ਉਹ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਨ।


Comments