18 ਮਾਰਚ ਨੂੰ ਲੁਧਿਆਣਾ ‘ਚ ਕੇਜਰੀਵਾਲ ਤੇ ਮਾਨ ਦੀ ਰੈਲੀ, ਸਿਵਲ ਹਸਪਤਾਲ ਦਾ ਵੀ ਕਰਨਗੇ ਦੌਰਾ

ਲੁਧਿਆਣਾ: 18 ਮਾਰਚ ਨੂੰ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਇਨਡੋਰ ਸਟੇਡੀਅਮ ਵਿੱਚ ਇੱਕ ਰੈਲੀ ਕਰਣਗੇ।

ਸੂਤਰਾਂ ਅਨੁਸਾਰ, ਕੇਜਰੀਵਾਲ ਅਤੇ ਮਾਨ ਸਿਵਲ ਹਸਪਤਾਲ ਦਾ ਵੀ ਦੌਰਾ ਕਰਨਗੇ, ਜਿੱਥੇ ਉਹ ਆਧੁਨਿਕ ਸੇਵਾਵਾਂ ਦਾ ਉਦਘਾਟਨ ਕਰਨਗੇ। ਇਸ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਹਸਪਤਾਲ ਪ੍ਰਸ਼ਾਸਨ ਵਲੋਂ ਸਟਾਫ਼ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸਟੇਸ਼ਨ ਦੀ ਵਿਸ਼ੇਸ਼ ਦੇਖਭਾਲ ਕਰਨ ਲਈ ਕਿਹਾ ਗਿਆ ਹੈ।

Comments

No comments yet. Why don’t you start the discussion?

Leave a Reply

Your email address will not be published. Required fields are marked *